Arth Parkash : Latest Hindi News, News in Hindi
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ
Wednesday, 24 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।

 

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

 

ਫ਼ਰੀਦਕੋਟ 25 ਜੂਨ (2026)

 

ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਰੀਦਕੋਟ ਵੱਲੋਂ ਇੰਚਾਰਜ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਅਤੇ ਖੇਤੀਬਾੜੀ ਵਿਭਾਗ, ਫ਼ਰੀਦਕੋਟ ਦੇ ਸਹਿਯੋਗ ਨਾਲ ਖੇਤ ਬਚਾਓ ਅਭਿਆਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਵਿਗਿਆਨਕ ਕਾਸ਼ਤ, ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂ ਕਰਵਾਉਣਾ ਸੀ।

 

ਇਸ ਲੜੀ ਤਹਿਤ ਪਿੰਡ ਕੰਮੇਆਣਾ ਅਤੇ ਰੱਤੀ ਰੋੜੀ ਵਿਖੇ ਝੋਨੇ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਡਾ. ਗੁਰਦਰਸ਼ਨ ਸਿੰਘ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ. ਫ਼ਰੀਦਕੋਟ ਨੇ ਝੋਨੇ ਦੀ ਕਾਸ਼ਤ ਦੇ ਆਧੁਨਿਕ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਵਿਤਾ, ਖੇਤੀਬਾੜੀ ਵਿਕਾਸ ਅਫ਼ਸਰ, ਫ਼ਰੀਦਕੋਟ ਨੇ ਕਿਸਾਨਾਂ ਨੂੰ ਮਿੱਟੀ ਦੀ ਉਤਪਾਦਕਤਾ ਨੂੰ ਬਰਕਰਾਰ ਰੱਖਣ ਲਈ ਜੈਵਿਕ ਅਤੇ ਹਰੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

 

ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਕੇ.ਵੀ.ਕੇ. ਫ਼ਰੀਦਕੋਟ ਨੇ ਜੈਵਿਕ ਖਾਦਾਂ ਦੀ ਮਹੱਤਤਾ, ਮਿੱਟੀ ਦੀ ਸਿਹਤ ਬਣਾਈ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਵੱਖ-ਵੱਖ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਰੁਪਿੰਦਰ ਸਿੰਘ ਗਿੱਲ, ਸਿਖਲਾਈ ਅਧਿਕਾਰੀ, ਕੇ.ਵੀ.ਕੇ. ਫ਼ਰੀਦਕੋਟ ਨੇ ਮਿੱਟੀ ਅਤੇ ਪਾਣੀ ਦੀ ਜਾਂਚ ਦੀ ਮਹੱਤਤਾ ਉਜਾਗਰ ਕਰਦਿਆਂ ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟਾਂ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

 

ਇਸੇ ਤਰ੍ਹਾਂ ਪਿੰਡ ਮਹਿਮੂਆਣਾ ਅਤੇ ਸ਼ੇਰ ਸਿੰਘ ਵਾਲਾ ਵਿਖੇ ਮਿੱਟੀ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਗਏ। ਇਸ ਮੌਕੇ ਡਾ. ਪਵਿੱਤਰ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਦੀ ਮਹੱਤਤਾ ਅਤੇ ਇਸ ਦੀ ਸਹੀ ਵਿਆਖਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਿੱਟੀ ਪਰਖ ਰਿਪੋਰਟ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਨਾਲ ਖੇਤੀ ਦੀ ਲਾਗਤ ਘਟਦੀ ਹੈ ਅਤੇ ਉਤਪਾਦਨ ਵਿੱਚ ਵਾਧਾ ਹੁੰਦਾ ਹੈ।

 

ਡਾ. ਰਾਜਵੀਰ ਸਿੰਘ, ਖੇਤੀਬਾੜੀ ਵਿਕਾਸ ਅਧਿਕਾਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਵਿਗਿਆਨਕ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾ. ਦਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਧਿਕਾਰੀ ਨੇ ਜੈਵਿਕ ਅਤੇ ਹਰੀ ਖਾਦਾਂ ਦੀ ਵਰਤੋਂ ਰਾਹੀਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਭਲਾਈ ਅਤੇ ਸਬਸਿਡੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ।

 

ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਅਤੇ ਪਾਣੀ ਦੀ ਨਿਯਮਤ ਜਾਂਚ ਕਰਵਾਉਣ, ਸੰਤੁਲਿਤ ਖਾਦ ਪ੍ਰਬੰਧਨ ਅਪਣਾਉਣ ਅਤੇ ਵਿਗਿਆਨਕ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਕੈਂਪਾਂ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਮਾਹਿਰਾਂ ਨੇ ਤਸੱਲੀਬਖ਼ਸ਼

ਜਵਾਬ ਵੀ ਦਿੱਤੇ।