Arth Parkash : Latest Hindi News, News in Hindi
ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ ਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ : ਮੋਹਿੰਦਰ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ ਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ : ਮੋਹਿੰਦਰ ਭਗਤ
Friday, 26 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ ਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ : ਮੋਹਿੰਦਰ ਭਗਤ

 

ਕੈਬਨਿਟ ਮੰਤਰੀ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ 628ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ, ਸ਼ਰਧਾਲੂਆਂ ਨੂੰ ਸ਼ੁਭ ਮੌਕੇ ਦੀਆਂ ਦਿੱਤੀਆਂ ਵਧਾਈਆਂ

 

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਰਾਜ ਪੱਧਰੀ ਸਮਾਗਮ 29 ਜੂਨ ਨੂੰ

 

ਜਲੰਧਰ, 27 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਆਪਸੀ ਪ੍ਰੇਮ, ਏਕਤਾ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਸਤਿਗੁਰੂ ਕਬੀਰ ਮਹਾਰਾਜ ਜੀ ਦੇ 628ਵੇਂ ਪ੍ਰਕਾਸ਼ ਉਤਸਵ ਮੌਕੇ ਸਥਾਨਕ ਭਾਰਗਵ ਨਗਰ ਸਥਿਤ ਸਤਿਗੁਰੂ ਕਬੀਰ ਜੀ ਮੁੱਖ ਮੰਦਰ ਤੋਂ ਸ਼ੁਰੂ ਹੋਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਨੂੰ ਇਸ ਸ਼ੁਭ ਮੌਕੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਆਪਸੀ ਪ੍ਰੇਮ, ਸ਼ਾਂਤੀ, ਏਕਤਾ, ਸੱਚ ਅਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੰਦੀ ਹੈ ਅਤੇ ਹਮੇਸ਼ਾ ਕੁੱਲ ਲੋਕਾਈ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਸਾਰਥਕ ਹਨ, ਜੋ  ਕਿ ਮਨੁੱਖਤਾ ਦੀ ਸੇਵਾ, ਆਪਸੀ ਮੇਲ-ਜੋਲ ਨਾਲ ਰਹਿਣ, ਸੱਚ ਤੇ ਪ੍ਰੇਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ-ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਅਜਿਹੇ ਪਵਿੱਤਰ ਦਿਹਾੜੇ ਸਭ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ 29 ਜੂਨ ਦੀ ਸ਼ਾਮ ਨੂੰ ਸਤਿਗੁਰੂ ਕਬੀਰ ਜੀ ਮੁੱਖ ਮੰਦਰ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਪ੍ਰਕਾਸ਼ ਉਤਸਵ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਸ਼ੀਰਵਾਦ ਲੈਣ ਦਾ ਸੱਦਾ ਦਿੱਤਾ। 

ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਿੱਸਾ ਲਿਆ।