Arth Parkash : Latest Hindi News, News in Hindi
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ
Monday, 06 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ 
 
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ

ਮੁੱਖ ਮੰਤਰੀ ਦਾ ਪ੍ਰਣ: ਬਜ਼ੁਰਗਾਂ ਦੀ ਅੱਖ ਵਿੱਚ ਲਾਚਾਰੀ ਦੇ ਹੰਝੂ ਨਹੀਂ, ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਫ਼ਰਜ਼

ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ 'ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ।


ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਭਾਵੁਕ ਹੋ ਕੇ ਕਿਹਾ: "ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ 'ਸੁਰੱਖਿਅਤ ਘਰ' ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ।ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ 'ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।"

ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।

______