Arth Parkash : Latest Hindi News, News in Hindi
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
Thursday, 09 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

➖ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
➖ ਢਿੱਲੋਂ ਨੇ 'ਆਪ' ਤੇ ਕਾਂਗਰਸ ਛੱਡਣ ਆਲਿਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ 


ਚੰਡੀਗੜ੍ਹ, 10 ਜੁਲਾਈ


ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਹਿਤ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਬਾਬਾ ਜੀ ਦੀ ਬੇਟੀ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਵੱਡੀ ਮਜ਼ਬੂਤੀ ਮਿਲੇਗੀ।‌ 


ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਅਤੇ ਬਾਬਾ ਕੁਲਜੀਤ ਸਿੰਘ ਨੇ ਵੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਹਨਾਂ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਤੋਂ ਆਸ ਪ੍ਰਗਟਾਈ।


ਇਸਦੇ ਨਾਲ ਹੀ ਨਵਾਂਸ਼ਹਿਰ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਿੰਦਰ ਸਿੰਘ ਰਿੱਕੀ ਅਤੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਇੰਪਰੂਮੈਂਟ ਟਰੱਸਟ ਦੇ ਲੀਗਲ ਅਡਵਾਈਜ਼ਰ ਅਤੇ ਹਾਈਕੋਰਟ ਦੇ ਸੀਨੀਅਰ ਸਟੈਂਡਿੰਗ ਕਾਊਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ।‌ ਇਸਤੋਂ ਇਲਾਵਾ ਗੜ੍ਹਸ਼ੰਕਰ ਤੋਂ ਸਮਾਜ ਸੇਵੀ ਡਾ. ਨਰੇਸ਼ ਕੁਮਾਰ ਭੰਬੂਲਾ ਨੂੰ ਵੀ ਪਾਰਟੀ 'ਚ ਸ਼ਾਮਲ ਕਰਵਾਇਆ।  


ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪੰਜਾਬ ਦੇ ਸੁਨਹਿਰੀ ਭਵਿੱਖ ਲਈ ਹੁਣ ਭਾਜਪਾ ਹੀ ਇੱਕਮਾਤਰ ਭਰੋਸੇਯੋਗ ਬਦਲ ਹੈ।


ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ, ਰਾਜ ਕੁਮਾਰ ਰਾਣਾ ਵੀ ਹਾਜ਼ਰ ਸਨ।