
ਉੱਤਰ ਪ੍ਰਦੇਸ਼ ਦੇ ਮਥੁਰਾ ਸਥਿਤ ਪ੍ਰਸਿੱਧ ਵ੍ਰਿੰਦਾਵਨ ਰਾਧਾਵੱਲਭ ਮੰਦਰ ਵਿੱਚ ਸੋਮਵਾਰ ਨੂੰ ਉਸ ਵੇਲੇ ਅਫ਼ਰਾ-ਤਫ਼ਰੀ ਮੱਚ ਗਈ, ਜਦੋਂ ਮੰਦਰ ਕੰਪਲੈਕਸ ਦੀ ਲੋਹੇ ਦੀ ਰੇਲਿੰਗ ਵਿੱਚ ਅਚਾਨਕ ਬਿਜਲੀ ਦਾ ਕਰੰਟ ਦੌੜ ਗਿਆ।
ਇਸ ਹਾਦਸੇ ਵਿੱਚ ਬਾਂਕੇ ਬਿਹਾਰੀ ਮੰਦਰ ਦੀ ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਹਰੀਸ਼ ਸ਼ਰਮਾ ਸਮੇਤ ਤਿੰਨ ਲੋਕ ਕਰੰਟ ਦੀ ਲਪੇਟ ਵਿੱਚ ਆਉਣ ਕਾਰਨ ਝੁਲਸ ਗਏ। ਘਟਨਾ ਤੋਂ ਬਾਅਦ ਮੰਦਰ ਕੰਪਲੈਕਸ ਵਿੱਚ ਮੌਜੂਦ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿੱਚ ਹੜਕੰਪ ਮੱਚ ਗਿਆ।
ਗੰਭੀਰ ਰੂਪ ਵਿੱਚ ਜ਼ਖਮੀ ਸਿਪਾਹੀ ਹਰੀਸ਼ ਸ਼ਰਮਾ ਨੂੰ ਤੁਰੰਤ ਰਾਮਕ੍ਰਿਸ਼ਨ ਮਿਸ਼ਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸੀਓ ਸਦਰ ਮੁਤਾਬਕ, ਰੇਲਿੰਗ ਨੂੰ ਛੂਹੰਦੇ ਹੀ ਸਿਪਾਹੀ ਕਰੰਟ ਦੀ ਲਪੇਟ ਵਿੱਚ ਆ ਗਏ ਸਨ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਦੂਜੇ ਪਾਸੇ, ਬਾਕੀ ਦੋ ਜ਼ਖਮੀਆਂ ਨੂੰ ਮੌਕੇ 'ਤੇ ਹੀ ਮੁਢਲੀ ਸਹਾਇਤਾ (ਪ੍ਰਾਇਮਰੀ ਟ੍ਰੀਟਮੈਂਟ) ਦਿੱਤੀ ਗਈ।
ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਮੰਦਰ ਕੰਪਲੈਕਸ ਵਿੱਚ ਕਰੰਟ ਆਉਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਮੰਦਰ ਪ੍ਰਬੰਧਕਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੋੜੀਂਦੇ ਕਦਮ ਨਹੀਂ ਚੁੱਕੇ ਗਏ।