Arth Parkash : Latest Hindi News, News in Hindi
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Monday, 13 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਜੀਲੈਂਸ ਬਿਊਰੋ ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ 2026:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।