Arth Parkash : Latest Hindi News, News in Hindi
ਲੁੱਟਾਂ-ਖੋਹਾਂ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਤੁਰੰਤ ਅਤੇ ਸਖ਼ਤ ਕਾਰਵਾਈ, ਝਪਟਮਾਰ ਕੁਝ ਹੀ ਮਿੰਟਾਂ ਲੁੱਟਾਂ-ਖੋਹਾਂ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਤੁਰੰਤ ਅਤੇ ਸਖ਼ਤ ਕਾਰਵਾਈ, ਝਪਟਮਾਰ ਕੁਝ ਹੀ ਮਿੰਟਾਂ ਵਿੱਚ ਕਾਬੂ ।
Wednesday, 15 Jul 2026 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਲੁੱਟਾਂ-ਖੋਹਾਂ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਤੁਰੰਤ ਅਤੇ ਸਖ਼ਤ ਕਾਰਵਾਈ, ਝਪਟਮਾਰ ਕੁਝ ਹੀ ਮਿੰਟਾਂ ਵਿੱਚ ਕਾਬੂ ।

ਫਾਜ਼ਿਲਕਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਪਰਾਧ 'ਤੇ ਨਕੇਲ ਕੱਸਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਟੀ-2 ਅਬੋਹਰ ਪੁਲਿਸ ਨੇ ਸ਼੍ਰੀ ਗੰਗਾਨਗਰ ਰੋਡ 'ਤੇ ਇੱਕ ਵਿਅਕਤੀ ਤੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਏ ਝਪਟਮਾਰਾਂ ਨੂੰ ਘਟਨਾ ਤੋਂ ਕੁਝ ਹੀ ਮਿੰਟਾਂ ਦੇ ਅੰਦਰ ਮੋਟਰਸਾਈਕਲ ਸਮੇਤ ਕਾਬੂ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।

ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਖੋਹਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ। ਦੋਸ਼ੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਫਾਜ਼ਿਲਕਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਅਪਰਾਧ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।