Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ
Thursday, 16 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਭੁੱਲਰ

ਫਿਰੋਜ਼ਪੁਰ, 17 ਜੁਲਾਈ 2026
     ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ।

     ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ|

      ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹਨ। ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਾਡੀ ਵਚਨਬੱਧਤਾ ਇਸੇ ਤਰ੍ਹਾਂ ਜਾਰੀ ਰਹੇਗੀ।

    ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ  ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।