Arth Parkash : Latest Hindi News, News in Hindi
ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ
Wednesday, 20 Sep 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

 

 .....ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ

 

 .....ਅਰੁਣ ਨਾਰੰਗ ਦੇ 'ਆਪ' 'ਚ ਸ਼ਾਮਲ ਹੋਣ ਨਾਲ ਅਬੋਹਰ 'ਚ ਆਮ ਆਦਮੀ ਪਾਰਟੀ ਮਜ਼ਬੂਤ ​​ਹੋਈ - ਮੁੱਖ ਮੰਤਰੀ ਭਗਵੰਤ ਮਾਨ

 

 ਚੰਡੀਗੜ੍ਹ, 20 ਸਤੰਬਰ

 

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

 

ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।

 

ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ​​ਹੋਵੇਗੀ|