Arth Parkash : Latest Hindi News, News in Hindi
ਮਾਨ ਸਰਕਾਰ ਦੀ ਇੱਕ ਹੋਰ ਪਹਿਲਕਦਮੀ – ਗਿੱਦੜਵਿੰਡੀ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਬਿਜਲੀ ਮੰਤਰੀ ਤਰੁਨਪ੍ਰੀਤ ਸ ਮਾਨ ਸਰਕਾਰ ਦੀ ਇੱਕ ਹੋਰ ਪਹਿਲਕਦਮੀ – ਗਿੱਦੜਵਿੰਡੀ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਉਦਘਾਟਨ
Sunday, 19 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪ੍ਰੈਸ ਨੋਟ 

ਮਾਨ ਸਰਕਾਰ ਦੀ ਇੱਕ ਹੋਰ ਪਹਿਲਕਦਮੀ – ਗਿੱਦੜਵਿੰਡੀ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਉਦਘਾਟਨ

5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ – ਬਿਜਲੀ ਮੰਤਰੀ
ਮੂਲ ਖ਼ਬਰ:
ਲੁਧਿਆਣਾ, 20 ਜੁਲਾਈ () – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦੂਰਅੰਦੇਸ਼ੀ ਸੋਚ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਜਗਰਾਓਂ ਤਹਿਸੀਲ ਦੇ ਪਿੰਡ ਗਿੱਦੜਵਿੰਡੀ ਵਿਖੇ ਸੂਬੇ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਨਵੇਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਵੱਲੋਂ ਆਪਣੇ ਖਪਤਕਾਰਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਬਿਹਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਗਿੱਦੜਵਿੰਡੀ, ਲੋਧੀਵਾਲ, ਤਿਹਾੜਾ, ਸ਼ੇਰੇਵਾਲ, ਸੋਧੀਵਾਲ, ਮਲਸੀਆਂ ਬਾਜਾਂ, ਕੱਨੀਆਂ, ਰਸੂਲਪੁਰ ਜਾਂਡੀ, ਤਰਫ਼ ਕੋਟਲੀ ਅਤੇ ਅਬੂਪੁਰਾ ਸਮੇਤ 10 ਪਿੰਡਾਂ ਦੇ ਹਜ਼ਾਰਾਂ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਦਾ ਲਾਭ ਮਿਲੇਗਾ।
ਇਸ ਸਬ-ਸਟੇਸ਼ਨ ਲਈ ਪਿੰਡ ਵਾਸੀਆਂ ਵੱਲੋਂ ਕੁੱਲ 1 ਏਕੜ 2 ਕਨਾਲ ਜ਼ਮੀਨ ਉਪਲਬਧ ਕਰਵਾਈ ਗਈ, ਜਿਸ ਵਿੱਚ ਗਿੱਦੜਵਿੰਡੀ ਪਿੰਡ ਵੱਲੋਂ 1 ਏਕੜ 1 ਕਨਾਲ ਅਤੇ ਲੋਧੀਵਾਲ ਪਿੰਡ ਵੱਲੋਂ 1 ਕਨਾਲ ਜ਼ਮੀਨ ਲੋਕ ਹਿੱਤ ਵਿੱਚ ਦਾਨ ਕੀਤੀ ਗਈ। ਬਿਜਲੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਵਾਸੀਆਂ ਦੇ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਲੋਕ ਹਿੱਤ ਦੀ ਸ਼ਾਨਦਾਰ ਮਿਸਾਲ ਦੱਸਿਆ।
ਉਨ੍ਹਾਂ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6.30 ਕਿਲੋਮੀਟਰ ਲੰਬੀ 66 ਕੇ.ਵੀ. ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ, ਜਿਸ ਲਈ 29 ਟਾਵਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟਰਾਂਸਮਿਸ਼ਨ ਲਾਈਨ ਅਤੇ 66 ਕੇ.ਵੀ. ਲਾਈਨ ਬੇਅ ‘ਤੇ ਕੁੱਲ 2 ਕਰੋੜ 52 ਲੱਖ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਬ-ਸਟੇਸ਼ਨ, ਜਿਸ ਵਿੱਚ 12.5 ਐਮ.ਵੀ.ਏ. ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਅਤੇ 7 ਆਉਟਗੋਇੰਗ 11 ਕੇ.ਵੀ. ਫੀਡਰ ਸ਼ਾਮਲ ਹਨ, ‘ਤੇ 1 ਕਰੋੜ 78 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਸਬ-ਸਟੇਸ਼ਨ ਇਮਾਰਤ ਸਮੇਤ ਸਿਵਲ ਕੰਮਾਂ ‘ਤੇ 1 ਕਰੋੜ 30 ਲੱਖ ਰੁਪਏ ਖਰਚ ਕੀਤੇ ਗਏ ਹਨ। ਡੱਬੀ:
ਸੂਬਾ ਸਰਕਾਰ ਸਦਕਾ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਪ੍ਰਣਾਲੀ ਹੋਰ ਮਜ਼ਬੂਤ – ਸੀ.ਐਮ.ਡੀ ਡਾ. ਬਸੰਤ ਗਰਗ
ਇਸ ਮੌਕੇ ਪਾਵਰਕਾਮ ਦੇ ਸੀ.ਐਮ.ਡੀ ਡਾ. ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਗਿੱਦੜਵਿੰਡੀ ਦਾ ਇਹ 66 ਕੇ.ਵੀ. ਸਬ-ਸਟੇਸ਼ਨ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੋਰ ਗਤੀ ਦੇਵੇਗਾ ਅਤੇ ਇਸ ਨਾਲ ਲਗਭਗ 20 ਪਿੰਡਾਂ ਦੀ ਬਿਜਲੀ ਸਪਲਾਈ ਵਿੱਚ ਸੁਧਾਰ ਆਵੇਗਾ।
ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ 11 ਕੇ.ਵੀ. ਫੀਡਰਾਂ ਅਤੇ ਮੌਜੂਦਾ 66 ਕੇ.ਵੀ. ਸਬ-ਸਟੇਸ਼ਨਾਂ ਨੂੰ ਜੋੜਨ ਨਾਲ ਲੋਡ ਘਟੇਗਾ ਅਤੇ ਵੋਲਟੇਜ ਵਿੱਚ ਸੁਧਾਰ ਆਵੇਗਾ, ਜਿਸ ਨਾਲ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਪ੍ਰਣਾਲੀ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣੇਗੀ।