Arth Parkash : Latest Hindi News, News in Hindi
ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ
Wednesday, 20 Sep 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ

 

• ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ

 

• ਖੇਤਰ ਵਿੱਚ ਸੈਰ-ਸਪਾਟਾ ਅਤੇ ਕਾਰੋਬਾਰ ਦੇ ਮੌਕੇ ਵਧਣਗੇ, ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਲਈ ਇਤਿਹਾਸਕ ਦਿਨ

 

ਨੰਗਲ/ ਚੰਡੀਗੜ੍ਹ 21 ਸਤੰਬਰ:

 

ਸ. ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ।

 

ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ। ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਤੋਂ ਬਾਅਦ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

 

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ।

 

ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।

 

ਸ. ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ। 

 

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦਾ ਦਿਲਾਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਸਨ ਅਤੇ ਇਸ ਸਬੰਧੀ ਪ੍ਰਵਾਨਗੀਆਂ ਲੈਣ ਲਈ ਕੋਈ ਯਤਨ ਨਹੀਂ ਕੀਤੇ ਗਏ। 

 

ਸ.ਬੈਂਸ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਵਿੱਚ ਦਰਜਨਾਂ ਮੀਟਿੰਗਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਅਸੀਂ ਖੁਸ਼ ਹਾਂ ਕਿ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਫ਼ਲ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਏਗਾ। 

 

ਇਸ ਮੌਕੇ ਡਾ.ਸੰਜੀਵ ਗੌਤਮ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਕਾਕਾ ਨਾਨਗਰਾ ਅਤੇ ਬਚਿੱਤਰ ਸਿੰਘ ਹਾਜ਼ਰ ਸਨ।

------------