Arth Parkash : Latest Hindi News, News in Hindi
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
Monday, 27 Jul 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਰਾਜਨੀਤਿਕ ਹਿੱਤਾਂ ਲਈ ਪੰਜਾਬੀਆਂ ਨੂੰ ਬਦਨਾਮ ਕਰਨ ਸਬੰਧੀ ਭਾਜਪਾ ਦੀ ਰਾਜਨੀਤੀ ਉਸ ਨੂੰ ਮਹਿੰਗੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਭਾਜਪਾ ਨੂੰ ਪੰਜਾਬ ਦੇ ਨੌਜਵਾਨਾਂ ਦੀ ਲਗਨ ਅਤੇ ਮਿਹਨਤ ਨੂੰ ਬਦਨਾਮ ਕਰਨ ਦੀ ਬਜਾਏ ਆਪਣੀ ਰਾਜਨੀਤਿਕ ਲੜਾਈ ਮੇਰੇ ਨਾਲ ਲੜਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਲਈ ਸੰਸਦ ਗਏ, ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ*

 

ਨਵੀਂ ਦਿੱਲੀ / ਪੰਜਾਬ; 28 ਜੁਲਾਈ:

 

 

ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ।

 

ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ ਰਹਿਣਾ ਚਾਹੀਦਾ ਹੈ ਅਤੇ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਰਾਜਨੀਤੀ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਇਹ ਮਤਭੇਦ ਹਮੇਸ਼ਾ ਰਹਿਣਗੇ ਪਰ ਇਹਨਾਂ ਨੂੰ ਦਿਲਾਂ ਅੰਦਰ ਘਰ ਨਹੀਂ ਕਰਨ ਦੇਣਾ ਚਾਹੀਦਾ।"

 

ਪੇਪਰ ਲੀਕ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਸੱਤਾ ਦੇ ਸਾਢੇ ਚਾਰ ਸਾਲ ਪੂਰੇ ਕਰ ਲਏ ਹਨ, ਪਰ ਇਸ ਸਮੇਂ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆਂ ਪੇਪਰ ਲੀਕ ਨਹੀਂ ਹੋਇਆ।"

 

ਉਨ੍ਹਾਂ ਕਿਹਾ, "ਕੁਝ ਦਿਨ ਪਹਿਲਾਂ ਸਾਨੂੰ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦੀ ਕੋਸ਼ਿਸ਼ ਬਾਰੇ ਪਤਾ ਲੱਗਾ ਸੀ। ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ 11:15 ਵਜੇ ਤੱਕ ਅਸੀਂ ਪਾਇਆ ਕਿ ਇੱਕ ਉਮੀਦਵਾਰ ਬਲੂਟੁੱਥ-ਵਾਲੇ ਪੈੱਨ ਰਾਹੀਂ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਬੈਠੇ ਲੋਕਾਂ ਤੋਂ ਈਅਰਪੀਸ ਰਾਹੀਂ ਉੱਤਰ ਪ੍ਰਾਪਤ ਕਰ ਰਿਹਾ ਸੀ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਬਾਹਰੋਂ ਕੰਮ ਕਰ ਰਹੇ 11 ਮੈਂਬਰੀ ਗਿਰੋਹ ਸਮੇਤ 10 ਉਮੀਦਵਾਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ ਅਤੇ ਫ਼ਰਮਾਇਸ਼ ਤੋਂ, ਸਿਰਫ਼ ਯੋਗਤਾ ਦੇ ਅਧਾਰ 'ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।"

 

ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸਭ ਤੋਂ ਪਹਿਲਾਂ, ਫਾਰਮੇਸੀ ਪ੍ਰੀਖਿਆ ਸਿੱਖਿਆ ਵਿਭਾਗ ਦੇ ਅਧੀਨ ਨਹੀਂ ਆਉਂਦੀ, ਸਗੋਂ ਸਿਹਤ ਵਿਭਾਗ ਦੇ ਅਧੀਨ ਆਉਂਦੀ ਸੀ। ਸਿਹਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕੋਈ ਪੇਪਰ ਲੀਕ ਨਹੀਂ ਹੋਇਆ ਸੀ। ਇਹ ਸਿਰਫ਼ ਨਕਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪ੍ਰੀਖਿਆ ਸਫਲਤਾਪੂਰਵਕ ਸਮਾਪਤ ਹੋਈ। ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋ ਸਕਦੇ।”

 

ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਿਹਾ। ਹੁਣ ਉਨ੍ਹਾਂ ਕੋਲ ਕਿੰਨਾ ਸਮਰਥਨ ਹੈ? ਭਾਜਪਾ ਦੀ ਗੱਲ ਕਰੀਏ ਤਾਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਸ ਨੂੰ ਪਹਿਲਾਂ ਜੰਤਰ-ਮੰਤਰ ਵੱਲ ਧਿਆਨ ਦੇਣਾ ਚਾਹੀਦਾ ਹੈ।”

 

ਮੁੱਖ ਮੰਤਰੀ ਨੇ ਕਿਹਾ, "ਮੈਂ ਇੱਕ ਵੀ ਰੁਪਿਆ ਲਏ ਬਿਨਾਂ ਅਤੇ ਸਿਰਫ਼ ਯੋਗਤਾ ਦੇ ਆਧਾਰ 'ਤੇ 68,855 ਸਰਕਾਰੀ ਨੌਕਰੀਆਂ ਦੇ ਕੇ ਲੋਕਾਂ ਵਿੱਚ ਵਿਚਰ ਰਿਹਾ ਹਾਂ। ਭਰਤੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਪੰਜਾਬ ਵਿੱਚ ਬੀਤੇ ਸਮੇਂ ਦੀਆਂ ਕਹਾਣੀਆਂ ਬਣ ਗਈਆਂ ਹਨ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ 'ਝਾੜੂ' ਦੀ ਚਿੰਤਾ ਕਰਨ ਦੀ ਬਜਾਏ ਪਹਿਲਾਂ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।"

 

------------