Arth Parkash : Latest Hindi News, News in Hindi
ਆਪ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਹਿੱਸਾ ਲੈਣ ਅਤੇ ਖੂਨਦਾਨ ਕਰਨ ਦੀ ਕੀਤੀ ਅਪੀਲ* ਆਪ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਹਿੱਸਾ ਲੈਣ ਅਤੇ ਖੂਨਦਾਨ ਕਰਨ ਦੀ ਕੀਤੀ ਅਪੀਲ*
Friday, 13 Oct 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਸੀਐਮ ਮਾਨ ਦੇ ਜਨਮ ਦਿਨ 'ਤੇ 'ਆਪ' ਪੰਜਾਬ ਵੱਲੋਂ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਖੂਨਦਾਨ ਕੈਂਪ*

 *ਸੀਐਮ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ ਅਸੀਂ 17 ਅਕਤੂਬਰ ਨੂੰ ਖੂਨਦਾਨ ਕੈਂਪ ਲਗਾਵਾਂਗੇ: 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ*

 *ਆਪ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਹਿੱਸਾ ਲੈਣ ਅਤੇ ਖੂਨਦਾਨ ਕਰਨ ਦੀ ਕੀਤੀ ਅਪੀਲ*

 ਚੰਡੀਗੜ੍ਹ, 14 ਅਕਤੂਬਰ

 ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ 'ਆਪ' ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਨਾ ਚਾਹੀਦਾ ਹੈ।

 ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਸਾਰੇ ਵਰਕਰਾਂ ਨੂੰ 17 ਅਕਤੂਬਰ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।