Arth Parkash : Latest Hindi News, News in Hindi
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨੌਜਵਾਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ, ਕਿਹਾ- ਸਾਡੀ ਸਰਕਾਰ ਆਮ ਲੋਕਾਂ ਲਈ ਕ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨੌਜਵਾਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ, ਕਿਹਾ- ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ*
Friday, 13 Oct 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਯੂਥ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

 *ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨੌਜਵਾਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ, ਕਿਹਾ- ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ*

 *ਅੰਮ੍ਰਿਤਸਰ, 14 ਅਕਤੂਬਰ*

 ਅੰਮ੍ਰਿਤਸਰ 'ਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਕਈ ਯੂਥ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਜਲੰਧਰ ਉੱਤਰੀ ਤੋਂ ਦੀਪਕ ਸ਼ਾਰਦਾ, ਓਮ ਪ੍ਰਕਾਸ਼, ਦੇਸ਼ਰਾਜ ਜੱਸਲ, ਬਾਲ ਕ੍ਰਿਸ਼ਨ ਬਾਲੀ, ਸੁਨੀਲ ਕੁਮਾਰ ਸੋਢੀ, ਵਿਜੇ ਭਾਟੀਆ ਅਤੇ ਦਲਵਿੰਦਰ ਕੌਰ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਜਲੰਧਰ ਸੈਂਟਰਲ ਤੋਂ ਸਮਸ਼ੇਰ ਖੇੜਾ, ਮਨੂ ਵਡਿੰਗ ਅਤੇ ਮਨਮੋਹਨ ਸਿੰਘ ਰਾਜੂ ਪਾਰਟੀ ਵਿੱਚ ਸ਼ਾਮਲ ਹੋਏ।


 ਅੰਮ੍ਰਿਤਸਰ ਯੂਥ ਅਕਾਲੀ ਦਲ ਦੇ ਸੌਰਭ ਸੇਠ, ਨਵਜੋਤ ਗਰੋਵਰ ਅਤੇ ਸਾਗਰ ਮਹਿਰਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ‘ਆਪ’ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਦਿਹਾਤੀ ਇੰਚਾਰਜ ਸਟੀਵਨ ਕਲੇਰ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਹੀ ਹੈ।  ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਮੇਤ ਦੇਸ਼ ਭਰ ਤੋਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਇਤਿਹਾਸਕ ਜਿੱਤ ਦਰਜ ਕਰੇਗੀ।