ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਵਿਰਾਸਤ ਏ ਖਾਲਸਾ ਦੇ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ
ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਹੋਵੇਗੀ ਮੀਟਿੰਗ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ ਵੀ ਮੀਟਿੰਗ ਵਿਚ ਹੋਣਗੇ ਸ਼ਾਮਿਲ
350ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਹੋਵੇਗੀ ਵਿਸੇਸ਼ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ 11 ਸਤੰਬਰ (2025)
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇੱਕ ਵਿਸੇਸ਼ ਮੀਟਿੰਗ 12 ਸਤੰਬਰ ਨੂੰ ਸਵੇਰੇ 10 ਵਜੇ ਵਿਰਾਸਤ ਏ ਖਾਲਸਾ ਵਿਚ ਹੋਵੇਗੀ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰੀਵਿਊ ਕਰਨਗੇ। ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ ਆਯੋਜਿਤ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਜਿਲ੍ਹਾਂ ਪ੍ਰਸਾਸ਼ਨ ਵੱਲੋਂ ਇਸ ਦੇ ਲਈ ਵਿਆਪਕ ਪੱਧਰ ਤੇ ਤਿਆਰੀਆ ਕੀਤੀਆ ਜਾ ਰਹੀਆਂ ਹਨ। ਇਨ੍ਹਾਂ ਸਮਾਗਮਾਂ ਦੌਰਾਨ ਪਹੁੰਚ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਖ ਵੱਖ ਵਿਭਾਗਾ ਵੱਲੋਂ ਕੰਮ ਸੁਰੂ ਕੀਤੇ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਸਹਿਬਾਨ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ। 12 ਸਤੰਬਰ ਨੂੰ ਇਸ ਸਬੰਧ ਵਿੱਚ ਇਹ ਵਿਸੇਸ਼ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਸਾਮਿਲ ਹੋਣਗੇ।