ਆਮ ਆਦਮੀ ਪਾਰਟੀ ਦਾ ਭਾਜਪਾ 'ਤੇ ਜਵਾਬੀ ਹਮਲਾ*
*
*ਤਾਜ਼ਾ ਏਕਿਊਆਈ ਅੰਕੜਿਆਂ 'ਤੇ, 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ -ਹਰਿਆਣਾ ਦੇ 20 ਜ਼ਿਲ੍ਹੇ ਦੇਸ਼ ਦੇ 52 ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ*
*ਆਪਣੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਬਜਾਏ ਮੁੱਖ ਮੰਤਰੀ ਖੱਟਰ ਰਾਜਨੀਤੀ ਕਰ ਰਹੇ ਹਨ - ਨੀਲ ਗਰਗ*
*ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਖੱਟਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ - ਨੀਲ ਗਰਗ*
*ਚੰਡੀਗੜ੍ਹ, 4 ਨਵੰਬਰ*
ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਅਤੇ ਇਸ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਬਾਰੇ ਭਾਜਪਾ ਆਗੂਆਂ ਦੇ ਬਿਆਨਾਂ 'ਤੇ ਪਲਟਵਾਰ ਕੀਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਤਾਜ਼ਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਅੰਕੜਿਆਂ ਰਾਹੀਂ ਹਰਿਆਣਾ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਰਿਆਣਾ ਦੇ 20 ਜ਼ਿਲ੍ਹੇ ਦੇਸ਼ ਦੇ 52 ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ 'ਚ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਬਜਾਏ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰਾਜਨੀਤੀ ਕਰਨ ਦੀ ਬਜਾਏ ਹਰਿਆਣਾ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਭਾਵੀ ਕਦਮ ਚੁੱਕੇ ਹਨ, ਜਿਸ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ। ਮਾਨ ਸਰਕਾਰ ਨੇ ਪਰਾਲੀ ਨੂੰ ਸੰਭਾਲਣ ਅਤੇ ਪਰਾਲੀ ਤੋਂ ਬਾਇਓਫਿਊਲ ਬਣਾਉਣ ਲਈ ਮਸ਼ੀਨਾਂ ਦਾ ਪ੍ਰਬੰਧ ਕੀਤਾ ਅਤੇ ਲੋਕਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।
ਹਰਿਆਣਾ ਸਰਕਾਰ ਨੂੰ ਸਲਾਹ ਦਿੰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ।