ਗੁਰੂ ਨਗਰੀ ਦਾ ਆਲਾ ਦੁਆਲਾ ਨਸ਼ਾ ਮੁਕਤ ਕਰਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਣ ਦੀ ਕਾਰਵਾਈ ਅਰੰਭੀ
ਗੁਰੂ ਨਗਰੀ ਦਾ ਆਲਾ ਦੁਆਲਾ ਨਸ਼ਾ ਮੁਕਤ ਕਰਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਣ ਦੀ ਕਾਰਵਾਈ ਅਰੰਭੀ
ਨਹੀ ਹੋਵੇਗੀ ਨਸ਼ਿਆ ਦੇ ਸੋਦਾਗਰਾਂ ਨਾਲ ਨਰਮੀ, ਨੋਜਵਾਨਾਂ ਨੂੰ ਕੁਰਾਹੇ ਪਾਉਣ ਵਾਲਿਆ ਲਈ ਪੰਜਾਬ ਵਿਚ ਕੋਈ ਥਾਂ ਨਹੀ
ਸ੍ਰੀ ਅਨੰਦਪੁਰ ਸਾਹਿਬ 19 ਜੁਲਾਈ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ੇ ਦੇ ਕੋਹੜ੍ਹ ਨੂੰ ਜੜ੍ਹ ਤੋ ਖਤਮ ਕਰਨ ਲਈ ਸੁਰੂ ਕੀਤੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਵਿੱਚ ਹਰ ਨਾਗਰਿਕ ਨੂੰ ਸਹਿਯੋਗ ਦੇਣਾ ਚਾਹੀਦਾ ਹੈ, ਤਾ ਜੋ ਨਸ਼ਿਆ ਦੀ ਲਾਹਨਤ ਨੂੰ ਜੜ੍ਹ ਤੋ ਪੁੱਟਿਆ ਜਾਵੇ। ਕਿਸੇ ਵੀ ਸਮਾਜਿਕ ਬੁਰਾਈ ਦਾ ਅੰਤ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਜਦੋਂ ਤੋਂ ਸੂਬੇ ਵਿੱਚ ਨਸ਼ਾ ਖਤਮ ਕਰਨ ਲਈ ਲਹਿਰ ਚੱਲੀ ਹੈ, ਵੱਡੇ ਨਸ਼ਿਆ ਦੇ ਸੋਦਾਗਰ ਜੇਲ੍ਹਾਂ ਵਿਚ ਡੱਕੇ ਜਾ ਰਹੇ ਹਨ ਅਤੇ ਪੰਜਾਬ ਦੇ ਨੌਜਵਾਂਨਾਂ ਦਾ ਰੁਝਾਨ ਖੇਡ ਮੈਦਾਨਾਂ ਵੱਲ ਹੋ ਗਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਅੱਜ ਹਰੀਵਾਲ, ਬੱਢਲ ਲੋਅਰ, ਬੱਢਲ ਅੱਪਰ, ਮੀਢਵਾ ਅੱਪਰ, ਮੀਢਵਾ ਲੋਅਰ, ਪਹਾੜਪੁਰ, ਪਹਾੜਪੁਰ ਸਿੰਮਰਵਾਲਾ, ਬਲੋਲੀ ਵਿਖੇ ਲੋਕਾਂ ਤੇ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ। ਡਾ.ਗੌਤਮ ਨੇ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ‘ਚ ਸ਼ਾਮਲ ਹੋਣ ਉਪਰੰਤ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਇਨ੍ਹਾਂ ਕੈਂਪਾਂ ਦੀ ਨਿਗਰਾਨੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।
ਅਜੇ ਸਿੰਘ ਡੀ.ਐਸ.ਪੀ ਨੇ ਕਿਹਾ ਕਿ ਨਸ਼ਿਆ ਦੇ ਸੋਦਾਗਰ ਨਾਲ ਨਰਮੀ ਨਹੀ ਵਰਤੀ ਜਾਵੇਗੀ ਅਤੇ ਨੋਜਵਾਨਾਂ ਨੂੰ ਕੁਰਾਹੇ ਪਾਉਣ ਵਾਲਿਆਂ ਲਈ ਪੰਜਾਬ ਵਿਚ ਕੋਈ ਥਾਂ ਨਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇਕ ਐਸੀ ਅਲਾਮਤ ਹੈ ਜਿਸ ਦਾ ਧੱਬਾ ਸਾਰੀ ਜਿੰਦਗੀ ਨਹੀਂ ਉਤਰਦਾ ਅਤੇ ਜਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।
ਇਸ ਮੌਕੇ ਦਾਨਿਸ਼ਵੀਰ ਸਿੰਘ ਥਾਨਾ ਮੁਖੀ, ਹਿਤੇਸ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।