Hindi
1

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਜਿਲ੍ਹਾ ਫਾਜਿਲਕਾ ਵਿੱਚ ਕੀਤੀਆ ਗਈਆਂ ਗਤੀਵਿਧੀਆ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਜਿਲ੍ਹਾ ਫਾਜਿਲਕਾ ਵਿੱਚ ਕੀਤੀਆ ਗਈਆਂ ਗਤੀਵਿਧੀਆ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਜਿਲ੍ਹਾ ਫਾਜਿਲਕਾ ਵਿੱਚ ਕੀਤੀਆ ਗਈਆਂ ਗਤੀਵਿਧੀਆ

ਫਾਜਿਲਕਾ 2 ਮਈ
ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਡੀਡਮੈਲੋਜਿਸਟ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ @ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ@ ਮੁਹਿੰਮ ਅਧੀਨ ਡੇਂਗੂ ਤੋਂ ਬਚਣ ਲਈ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾਕਟਰ ਕੰਬੋਜ਼ ਨੇ ਦੱਸਿਆ ਕਿ ਜਾਗਰੂਕਤਾ ਨਾਲ ਹੀ ਅਸੀਂ ਡੇਂਗੂ ਅਤੇ ਮਲੇਰੀਏ ਤੋਂ ਬਚ ਸਕਦੇ ਹਾਂ। ਉਹਨਾਂ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਅੱਗੇ ਫੈਲਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੇ ਅਤੇ ਦਿਨ ਵੇਲੇ ਕੱਟਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ, ਮਾਸ਼ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਜ਼ਿਆਦਾ ਗੰਭੀਰ ਹਾਲਤ ਵਿੱਚ ਦੰਦਾਂ ਵਿੱਚੋਂ ਖੂਨ ਆਉਣਾ ਹਨ। ਅਜਿਹੇ ਲੱਛਣ ਆਉਣ ਤਾਂ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ ਅਤੇ ਸਾਫ਼ ਸਫ਼ਾਈ ਦਾ ਧਿਆਨ ਰੱਖੋ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਆਪਣੇ ਘਰ ਵਿੱਚ ਪਏ ਟੁੱਟੇ ਬਰਤਨ, ਕੂਲਰ, ਗਮਲੇ, ਫਰਿਜ਼ ਦੀ ਟ੍ਰੇਅ, ਟਾਇਰ, ਕੁਬਾੜ ਜਾਂ ਪਾਣੀ ਖੜਣ ਵਾਲੇ ਹੋਰ ਸੋਮਿਆਂ ਨੂੰ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ।

 


Comment As:

Comment (0)