ਏ.ਡੀ.ਸੀ. (ਜ) ਸ਼੍ਰੀ ਮੁਕਤਸਰ ਸਾਹਿਬ ਨੇ ਗੰਦੇ ਪਾਣੀ ਕਾਰਨ ਅਤੇ ਮੱਛਰਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਬੈਠਕ ਕੀਤੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਏ.ਡੀ.ਸੀ. (ਜ) ਸ਼੍ਰੀ ਮੁਕਤਸਰ ਸਾਹਿਬ ਨੇ ਗੰਦੇ ਪਾਣੀ ਕਾਰਨ ਅਤੇ ਮੱਛਰਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਬੈਠਕ ਕੀਤੀ
-ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ
ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਏ.ਡੀ.ਸੀ. (ਜ) ਸ਼੍ਰੀ ਮੁਕਤਸਰ ਸਾਹਿਬ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੀਟ ਵੇਵ, ਵਾਟਰ ਬੋਰਨ ਅਤੇ ਵੈਕਟਰ ਬੋਰਨ ਬੀਮਾਰੀਆਂ ਦੇ ਸਬੰਧ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ।
ਮੀਟਿੰਗ ਦੋਰਾਨ ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਗਰਮੀ ਦੇ ਮੌਸਮ ਦੋਰਾਨ ਹੀਟ ਵੇਵ, ਵਾਟਰ ਬੋਰਨ ਅਤੇ ਵੈਕਟਰ ਬੋਰਨ ਬੀਮਾਰੀਆਂ ਦਾ ਖਤਰਾ ਜਿਆਦਾ ਹੁੰਦਾ ਹੈ, ਇਸ ਲਈ ਉਨ੍ਹਾਂ ਨੇ ਮੀਟਿੰਗ ਵਿਚ ਸ਼ਾਮਿਲ ਹੋਏ ਵਿਭਾਗਾਂ ਨੂੰ ਆਪਸੀ ਤਾਲਮੇਲ ਵਧਾਉਣ ਲਈ ਕਿਹਾ ਗਿਆ ਤਾਂ ਜੋ ਗਰਮੀ ਅਤੇ ਬਰਸਾਤੀ ਮੌਸਮ ਦੋਰਾਨ ਹੀਟ ਵੇਵ, ਵਾਟਰ ਬੋਰਨ ਅਤੇ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਸਕੇ।
ਉਨ੍ਹਾਂ ਸਿਹਤ ਵਿਭਾਗ ਨੂੰ ਸਾਰੇ ਸਿਹਤ ਕੇਂਦਰਾਂ ਵਿਚ ਓ.ਆਰ.ਐਸ. ਕੋਰਨਰ ਬਣਾਉਣ ਅਤੇ ਫੀਲਡ ਸਟਾਫ ਵਲੋਂ ਲੋਕਾਂ ਨੂੰ ਜਾਗਰੁਕ ਕਰਨ ਲਈ ਕਿਹਾ ਅਤੇ ਫੀਲਡ ਵਿਚ ਬੀਮਾਰੀਆ ਸਬੰਧੀ ਨਿਗਰਾਨੀ ਰੱਖਣ ਲਈ ਕਿਹਾ ਗਿਆ ਤਾਂ ਜੋ ਇਸ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ ।
ਉਨ੍ਹਾਂ ਵੱਲੋਂ ਨਗਰ ਕੌਂਸਲ ਨੂੰ ਸਾਫ ਸਫਾਈ ਰੱਖਣ ਲਈ ਕਿਹਾ ਗਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਇਆ ਕਰਵਾਉਣ ਲਈ ਕਿਹਾ ਗਿਆ ਅਤੇ ਆਪਣੇ ਆਪਣੇ ਏਰੀਏ ਵਿਚ ਪਾਣੀ ਦੀਆਂ ਪਾਇਪਾਂ ਦੀ ਲੀਕੇਜ਼ ਦੀ ਪਛਾਣ ਕਰਕੇ ਉਨ੍ਹਾਂ ਨੂੰ ਠੀਕ ਕਰਵਾਉਣ ਲਈ ਹਦਾਇਤਾਂ ਕੀਤੀਆ ਗਈਆਂ।
ਇਸ ਤੋਂ ਇਲਾਵਾ ਸੀਵਰੇਜ ਬੋਰਡ ਨੂੰ ਵੀ ਸੀਵਰੇਜ ਦੀ ਲੀਕੇਜ ਦੀ ਪਛਾਣ ਕਰਕੇ ਤੁਰੰਤ ਠੀਕ ਕਰਵਾਉਣ ਲਈ ਕਿਹਾ ਤਾਂ ਜੋ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਕਸ ਨਾ ਹੋ ਸਕੇ ਤਾਂ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਸ੍ਰੀ ਪੁਨੀਤ ਸ਼ਰਮਾ, ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ , ਰਾਜ ਕੁਮਾਰ ਕਾਰਜ ਸਾਧਕ ਅਫਸਰ ਮਲੋਟ, ਹਰਰਾਏ ਸਿੰਘ ਨਗਰ ਕੌਂਸਲ ਮਲੋਟ, ਟੇਕ ਚੰਦ ਨਗਰ ਕੌਂਸਲ ਗਿੱਦੜਬਾਹਾ, ਰਣਜੀਤ ਸਿੰਘ ਜਲ ਸਪਲਾਈ ਵਿਭਾਗ ਡਵਿਜਨ-2, ਗੁਰਤੇਜ ਸਿੰਘ ਜਲ ਸਪਲਾਈ ਵਿਭਾਗ ਡਵਿਜਨ-1, ਵਿਨੋਦ ਕੁਮਾਰ ਏ.ਐਮ.ਓ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਹਾਜ਼ਰ ਸਨ।