Hindi
WhatsApp Image 2025-05-05 at 12

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਸਾਈਬਰ ਕੈਫੇ ਵਾਲਿਆਂ ਨੂੰ ਵੀ ਅਹਿਮ ਆਦੇਸ਼ ਜਾਰੀ

ਮੋਗਾ 13 ਮਈ,

          ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ ਦਿਵਾਰੀ ਅੰਦਰ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ ਪੈਲਸਾਂ ਦੇ ਮਾਲਕ ਅਤੇ ਮੈਰਿਜ ਪੈਲਸਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ ਉਸਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ। ਉਹਨਾਂ ਕਿਹਾ ਕਿ ਇਹ ਵਾਹਨ ਮੈਰਿਜ ਪੈਲਿਸਾਂ ਦੀ ਚਾਰ ਦਿਵਾਰੀ ਤੋਂ ਬਾਹਰ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ।

          ਇਸ ਤੋਂ ਇਲਾਵਾ ਉਹਨਾਂ ਸਾਈਬਰ ਕੈਫੇ ਮਾਲਕਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਇਹਨਾਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋਂ ਵਰਜਿਤ ਕੀਤਾ ਜਾਵੇ ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿੱਚ ਦਰਜ ਕੀਤੀ ਜਾਵੇ, ਰਜਿਸਟਰ ਵਿੱਚ ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਂ, ਪਤਾ, ਟੈਲੀਫੋਨ, ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕੀਤੀ ਜਾਵੇ। ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਜ, ਡਰਾਇਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਆਦਿ ਰਾਹੀਂ ਕਰਨੀ ਯਕੀਨੀ ਬਣਾਈ ਜਾਵੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸਦੀ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਣਾ ਲਾਜਮੀ ਹੈ।

          ਉਹਨਾਂ ਦੱਸਿਆ ਕਿ ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਜਰੂਰੀ ਹੈ। ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਵੀ ਦਰਜ ਹੋਣਾ ਜਰੂਰੀ ਹੈ। ਇਹ ਹੁਕਮ 30 ਜੂਨ, 2025 ਤੱਕ ਲਾਗੂ ਰਹਿਣਗੇ। 

 

Comment As:

Comment (0)