ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਿੰਪੀਜ਼ ਇੰਮੀਗ੍ਰੇਸ਼ਨ ਟਰੈਵਲ ਏਜੰਸੀ ਦਾ ਲਾਇਸੰਸ ਰੱਦ/ਕੈਂਸਲ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਿੰਪੀਜ਼ ਇੰਮੀਗ੍ਰੇਸ਼ਨ ਟਰੈਵਲ ਏਜੰਸੀ ਦਾ ਲਾਇਸੰਸ ਰੱਦ/ਕੈਂਸਲ
ਜਲੰਧਰ, 16 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪਖੋਂ ਜਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਵੇਗਾ।