Advocate Gurjit Singh Mann Shergarh
ਜ਼ਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿੱਚ ਦੋ ਧਿਰਾਂ ਦੇ ਵਿੱਚ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਮਾਨ ਐਡਵੋਕੇਟ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।