Youth Dies at Manawala De-addiction Center
ਅੰਮ੍ਰਿਤਸਰ ਜ਼ਿਲੇ ਦੇ ਮਾਨਾਂਵਾਲਾ ਵਿੱਚ ਚੱਲ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਬੀਤੀ ਦੇਰ ਰਾਤ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਸੰਨੀ ਸ਼ਰਮਾ (35 ਸਾਲ) ਦੇ ਪਰਿਵਾਰ ਵਲੋਂ ਕਥਿਤ ਕਤਲ ਕੀਤੇ ਜਾਣ ਦਾ ਦੋਸ਼ ਲਾਉਂਦਿਆ ਮ੍ਰਿਤਕ ਦੀ ਲਾਸ਼ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਥਾਣਾ ਚਾਟੀਵਿੰਡ ਦੀ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ, ਪਰ ਪਰਿਵਾਰ ਵਲੋਂ ਇਨਸਾਫ਼ ਨਾ ਮਿਲਣ ਤੱਕ ਮ੍ਰਿਤਕ ਦੇਹ ਚੁੱਕਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।