Amritsar Police Bust Cross-Border Drug & Weapon Smuggling Racket; Heroin, Pakistani Pistols Seized
Hindi
smuggling

Amritsar Police Bust Cross-Border Drug & Weapon Smuggling Racket; Heroin, Pakistani Pistols Seized

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਦਾ ਕੀਤਾ ਭੰਡਾਫੋੜ; ਸਰਹੱਦ ਪਾਰੋਂ ਤਸਕਰੀ ਕੀਤੀ ਜਾ ਰਹੀ ਹੈਰੋਇਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਕੇਂਦਰੀ ਏਜੰਸੀ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ 1 ਕਿਲੋ 128 ਗ੍ਰਾਮ ਹੈਰੋਇਨ ਅਤੇ ਪਾਕਿਸਤਾਨੀ ਬਣੀ .30 ਬੋਰ ਦੀਆਂ 3 ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਪੁਲਿਸ ਅਨੁਸਾਰ ਇਹ ਬਰਾਮਦਗੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਹੋਈ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਪੁਲਿਸ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਸ਼ਿਆਂ ਅਤੇ ਨਜਾਇਜ਼ ਹਥਿਆਰਾਂ ਦੇ ਖਿਲਾਫ ਮੁਹਿੰਮ ਲਗਾਤਾਰ ਜਾਰੀ ਰਹੇਗੀ।


Comment As:

Comment (0)