Hindi

ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ

ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ

ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ

ਸ੍ਰੀ ਮੁਕਤਸਰ ਸਾਹਿਬ29 ਅਗਸਤ:

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਸੁਖਵਿੰਦਰ ਸਿੰਘ ਗਿੱਲਜ਼ਿਲਾ ਕੰਟਰੋਲਰਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗਸ੍ਰੀ ਮੁਕਤਸਰ ਸਾਹਿਬ ਸਮੇਤ ਸਮੂਹ ਜ਼ਿਲਾ ਮੈਨੇਜਰ ਖਰੀਦ ਏਜੰਸੀਆਂਜ਼ਿਲਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਖਰੀਫ ਸਾਲ 2025-26 ਦੌਰਾਨ ਪੈਡੀ ਦੀ ਖਰੀਦ ਲਈ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਜਾਦੀਹੈ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਕਟਾਈ ਕਰਵਾਈ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਆਪ ਨੂੰ ਇਹ ਵਿਸ਼ਵਾਸ ਦਵਾਉਂਦੀ ਹੈ ਕਿ ਮੰਡੀਆਂ ਵਿੱਚ ਲਿਆਦਾ ਗਿਆ ਸੁੱਕਾ ਅਤੇ ਸਰਕਾਰੀ ਮਾਪਦੰਡਾਂ ਅਨੁਰੂਪ ਝੋਨਾ ਜਲਦ ਤੋਂ ਜਲਦ ਖਰੀਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।

 ਇਸ ਤੋ ਇਲਾਵਾ ਕੰਬਾਇਣ ਮਾਲਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋ ਨਿਰਧਾਰਤ ਸਮੇਂ ਸਾਰਨੀ ਅਨੁਸਾਰ ਕੰਬਾਇਨ ਰਾਹੀਂ ਸਿਰਫ ਸੁੱਕੇ ਝੋਨੇ ਦੀ ਹੀ ਕਟਾਈ ਕਰਨ।

 

Comment As:

Comment (0)