ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
Hindi
Water Resources Management and Development Corporation

Water Resources Management and Development Corporation

ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Appointment letters: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ।

 ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।

ਮੀਤ ਹੇਅਰ ਨੇ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾ ਵਿੱਚ ਨਿਭਾਉਣ ਲਈ ਆਖਿਆ। ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸੇ ਕਰਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਡਾ ਹਰਿੰਦਰ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਸ ਨੂੰ ਪੜ੍ਹੋ:

ਪੰਜਾਬ ਵਿੱਚ ਮਿਸਾਲੀ ਤਬਦੀਲੀ ਨਾਲ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ; ਮੁੱਖ ਮੰਤਰੀ ਨੇ ਸਿੰਗਾਪੁਰ ਦੌਰੇ ਤੋਂ ਪਰਤੇ ਪ੍ਰਿੰਸੀਪਲਾਂ ਦਾ ਕੀਤਾ ਸਵਾਗਤ

ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼


Comment As:

Comment (0)