Arvind Kejriwal and Manish Sisodia Slam Central Government Over Paper Leaks and Education Mafia
Hindi
arvind kejriwal

Arvind Kejriwal and Manish Sisodia Slam Central Government Over Paper Leaks and Education Mafia

ਨੀਟ (NEET) ਤੋਂ ਐਸਐਸਸੀ (SSC) ਤੱਕ ਦੀਆਂ ਗੜਬੜੀਆਂ 'ਤੇ ਕੇਜਰੀਵਾਲ ਦਾ ਹਮਲਾ, ਨੌਜਵਾਨਾਂ ਦੇ ਭਵਿੱਖ 'ਤੇ ਜਤਾਈ ਚਿੰਤਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਜਤਾਈ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀ.ਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀਆਂ ਖ਼ਬਰਾਂ ਆ ਰਹੀਆਂ ਹਨ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਜੇਕਰ ਨੌਜਵਾਨਾਂ ਨੇ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ, ਤਾਂ ਕੁਝ ਕਰਨਾ ਪਵੇਗਾ।

ਅਰਵਿੰਦ ਕੇਜਰੀਵਾਲ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12 ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀਆਂ ਖ਼ਬਰਾਂ ਆ ਰਹੀਆਂ ਹਨ। ਕਈ ਥਾਵਾਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਵਰ ਵਿੱਚ ਖ਼ਰਾਬੀ ਆ ਗਈ ਅਤੇ ਕਈ ਜਗ੍ਹਾ ਪ੍ਰੀਖਿਆ ਕੇਂਦਰਾਂ (ਐਗਜ਼ਾਮ ਸੈਂਟਰਾਂ) 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸੱਦ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ਸਰਕਾਰ ਹੈ, ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਸਕਦੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਕਰੋੜਾਂ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ। ਇਹ ਸਿੱਖਿਆ ਮਾਫ਼ੀਆ ਐਵੇਂ ਹੀ ਨਹੀਂ ਫਲ-ਫੁੱਲ ਰਿਹਾ, ਇਨ੍ਹਾਂ ਨੂੰ ਸ਼ਹਿ ਦੇਣ ਵਾਲੇ ਸਿਖਰ 'ਤੇ ਬੈਠੇ ਦੋ ਲੋਕ ਹਨ। ਜੇਕਰ ਤੁਸੀਂ ਆਪਣਾ ਭਵਿੱਖ ਸੁਰੱਖਿਅਤ ਚਾਹੁੰਦੇ ਹੋ, ਤਾਂ ਤੁਹਾਨੂੰ ਹੀ ਕੁਝ ਕਰਨਾ ਪਵੇਗਾ।

ਮਨੀਸ਼ ਸਿਸੋਦੀਆ ਨੇ ਵੀ ਸਾਧਿਆ ਨਿਸ਼ਾਨਾ

ਦੂਜੇ ਪਾਸੇ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਕੋਈ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਾ ਆਇਆ ਹੋਵੇ। ਕਿਸੇ ਪ੍ਰੀਖਿਆ ਵਿੱਚ ਹੋਈ ਹੇਰਾਫੇਰੀ ਨੂੰ ਲੈ ਕੇ ਲੋਕਾਂ ਨੂੰ ਗੁੱਸਾ ਨਾ ਆਇਆ ਹੋਵੇ ਜਾਂ ਕਿਸੇ ਐਗਜ਼ਾਮ ਨੂੰ ਲੈ ਕੇ ਹੰਗਾਮਾ ਨਾ ਹੋਇਆ ਹੋਵੇ। ਪਹਿਲਾਂ ਨੀਟ ਦਾ ਪੇਪਰ ਲੀਕ ਹੋਇਆ, ਫਿਰ ਸੀਬੀਐਸਈ ਦੀ ਪ੍ਰੀਖਿਆ ਵਿੱਚ ਮੁਲਾਂਕਣ (ਇਵੈਲੂਏਸ਼ਨ) ਦਾ ਘੁਟਾਲਾ ਸਾਹਮਣੇ ਆਇਆ, ਅਤੇ ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਵੀ ਬਵਾਲ ਹੋ ਗਿਆ। ਅਜੇ ਉੱਤਰ ਪ੍ਰਦੇਸ਼ ਵਿੱਚ ਬੋਰਡ ਦੀ ਪ੍ਰੀਖਿਆ ਹੋਈ, ਉੱਥੇ ਵੀ ਵੀਆਈਪੀ ਰੋਲ ਨੰਬਰਾਂ ਨੂੰ ਲੈ ਕੇ ਹੰਗਾਮਾ ਹੋਇਆ। ਅੱਜ ਪੂਰਾ ਦਿਨ ਐਸਐਸਸੀ ਦੇ ਜੋ ਵਿਦਿਆਰਥੀ ਪ੍ਰੀਖਿਆ ਦੇਣ ਗਏ ਸਨ, ਉਹ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਰਹੇ ਕਿਉਂਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਦੇਸ਼ ਵਿੱਚ ਇਹ ਚੱਲ ਕੀ ਰਿਹਾ ਹੈ?

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਜਿੱਤਣ 'ਤੇ ਜਿੰਨਾ ਧਿਆਨ ਦਿੰਦੇ ਹਨ, ਜੇਕਰ ਉਸ ਦਾ ਇੱਕ ਫ਼ੀਸਦੀ ਵੀ ਦੇਸ਼ ਵਿੱਚ ਪੇਪਰ ਠੀਕ ਕਰਵਾਉਣ 'ਤੇ ਦੇ ਦੇਣ, ਤਾਂ ਪੇਪਰ ਠੀਕ ਹੋਣ ਲੱਗਣਗੇ ਅਤੇ ਨੌਜਵਾਨਾਂ ਦਾ ਭਵਿੱਖ ਬਣਨ ਲੱਗੇਗਾ। ਪਰ ਉਨ੍ਹਾਂ ਨੂੰ ਤਾਂ ਇਸ ਦੀ ਚਿੰਤਾ ਹੀ ਨਹੀਂ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਨੂੰ ਗੁਮਰਾਹ ਕਰ ਸਕਦੇ ਹਨ, ਪਰ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਇਹ ਨਵੇਂ ਦੌਰ ਦਾ ਨੌਜਵਾਨ ਹੈ, ਇਹ ਸਬਕ ਸਿਖਾਉਣਾ ਜਾਣਦਾ ਹੈ।

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਨਾ ਤੁਹਾਡੇ ਤੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਿਹਾ ਹੈ ਅਤੇ ਨਾ ਹੀ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਪੁੱਛ ਰਿਹਾ ਹੈ ਕਿ ਜਦੋਂ ਤੁਹਾਡੇ ਤੋਂ ਸਿਸਟਮ ਹੀ ਨਹੀਂ ਸੰਭਾਲਿਆ ਜਾ ਰਿਹਾ, ਤਾਂ ਕੁਰਸੀ ਛੱਡ ਕਿਉਂ ਨਹੀਂ ਦਿੰਦੇ?


Comment As:

Comment (0)