ਬੱਚਿਆਂ ਦੇ ਅਧਿਕਾਰਾਂ ਸੰਬਧੀ ਜਾਗਰੂਕਤਾ ਕੈਂਪ ਲਗਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਬੱਚਿਆਂ ਦੇ ਅਧਿਕਾਰਾਂ ਸੰਬਧੀ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 17 ਅਪ੍ਰੈਲ:
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਸੈਕੰਡਰੀ ਸਕੂਲ ਮੂਸਾ ਵਿਖੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ ਅਤੇ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।