ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹੇ ਭਰ 'ਚ ਕਰਵਾਏ ਜਾਗਰੂਕਤਾ ਸੈਮੀਨਾਰ
ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹੇ ਭਰ 'ਚ ਕਰਵਾਏ ਜਾਗਰੂਕਤਾ ਸੈਮੀਨਾਰ
-ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਗਿਆ ਜਾਗਰੂਕ
ਹੁਸ਼ਿਆਰਪੁਰ, 9 ਨਵੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿਚ ਅੱਜ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ 'ਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸੈਮੀਨਾਰ ਕਰਵਾਏ ਗਏ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਆਮ ਜਨਤਾ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987 ਦੇ ਅਧੀਨ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਉਹ ਲੋਕ ਹਨ, ਜਿਵੇ ਕਿ ਹਰ ਉਹ ਵਿਅਕਤੀ ਜਿਹੜਾ ਕਿ ਅਨੁਸ਼ੂਚਿਤ ਜਾਤੀ/ਅਨੁਸ਼ੂਚਿਤ ਕਬੀਲੇ ਦਾ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਇਸਤਰੀ/ਬੱਚਾ, ਹਿਰਾਸਤ ਵਿਚ, ਮਾਨਸਿਕ ਰੋਗੀ/ਅਪੰਗ ਅਤੇ ਕੋਈ ਐਸਾ ਵਿਅਕਤੀ ਜਿਸ ਦੀ ਸਾਲਾਨਾ ਆਮਦਨ 300000 ਰੁਪਏ ਤੋ ਵੱਧ ਨਾ ਹੋਵੇ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਮਿਡੀਏਸ਼ਨ ਤੇ ਕੰਸੀਲਿਏਸ਼ਨ ਸੈਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਲੋਕਾਂ ਦੇ ਪ੍ਰੀਲਿਟੀਗੇਟਿਵ/ਪੈਂਡਿੰਗ ਕੇਸਾਂ ਦੀ ਸੁਣਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਦੋਸ਼ੀਆਂ ਦੇ ਕ੍ਰਿਮੀਨਲ ਕੇਸਾਂ ਦੀ ਪੈਰਵਾਈ ਲਈ ਲੀਗਲ ਏਡ ਡਿਫੈਂਸ ਕੌਂਸਲ, ਹੁਸ਼ਿਆਰਪੁਰ ਦਫ਼ਤਰ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਵਿਸ਼ਾਲ ਕੁਮਾਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਰੁਪੀਕਾ ਠਾਕੁਰ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਤੋਂ ਇਲਾਵਾ ਪੈਨਲ ਐਡਵੋਕੇਟਾਂ ਕੁਲਵੀਰ ਸਿੰਘ, ਅਸ਼ੀਸ਼ ਜੋਤੀ, ਤਰੁਨਵੀਰ, ਬਿਕਰਮ ਭੱਲਾ, ਦਲਵੀਰ ਕੁਮਾਰ, ਨਮਰਤਾ ਮਿਨਹਾਸ, ਬ੍ਰਿਜ ਬਾਲਾ, ਮਨਪ੍ਰੀਤ ਕੌਰ ਮੁਕੇਰੀਆਂ, ਹਰਕਮਲ ਸਿੰਘ , ਹਰਪ੍ਰੀਤ ਸਿੰਘ ਹੁੰਦਲ ਤੇ ਰਕੇਸ਼ ਕੁਮਾਰ ਦਸੂਹਾ ਅਤੇ ਰਿਟੇਨਰ ਐਡਵੋਕੇਟ ਸੰਜੀਵ ਕਾਲੀਆ ਤੇ ਮਿਸ ਸਰਿਤਾ ਕਨਵਰ ਗੜ੍ਹਸ਼ੰਕਰ ਵੱਲੋ ਸੈਮੀਨਾਰਾਂਂ ਦੀ ਪ੍ਰਧਾਨਗੀ ਕੀਤੀ ਗਈ।
ਇਹ ਸੈਮੀਨਾਰ ਵਰਧਮਾਨ ਮਿੱਲ, ਫਗਵਾੜ੍ਹਾ ਰੋਡ, ਹੁਸ਼ਿਆਰਪੁਰ, ਗ੍ਰਾਮ ਪੰਚਾਇਤ ਮੋਨਾ ਕਲ੍ਹਾਂ, ਗ੍ਰਾਮ ਪੰਚਾਇਤ ਭਾਗਪੁਰ, ਗ੍ਰਾਮ ਪੰਚਾਇਤ ਭਾਗੋਵਾਲ, ਗ੍ਰਾਮ ਪੰਚਾਇਤ ਫੰਬੀਆਂ, ਗ੍ਰਾਮ ਪੰਚਾਇਤ ਚੰਡਿਆਲ, ਹੁਸ਼ਿਆਰਪੁਰ ਅਤੇ ਗ੍ਰਾਮ ਪੰਚਾਇਤ ਢੱਫਰ, ਦਸੂਹਾ, ਗ੍ਰਾਮ ਪੰਚਾਇਤ ਕਹਿਰਵਾਲੀ, ਦਸੂਹਾ ਅਤੇ ਐਮੋਨੀਸ਼ਨ ਡਿਪੋਟ, ਉੱਚੀ ਬੱਸੀ, ਮੁਕੇਰੀਆਂ, ਗ੍ਰਾਮ ਪੰਚਾਇਤ ਪੋਹਾਰੀ, ਮੁਕੇਰੀਆਂ, ਗ੍ਰਾਮ ਪੰਚਾਇਤ ਟਾਂਡਾ ਚੁੜੀਆਂ, ਮੁਕੇਰੀਆਂ, ਗ੍ਰਾਮ ਪੰਚਾਇਤ ਖੁਸ਼ੀ ਪੱਧੀ, ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਦਾਇਨਸੀਵਾਲ, ਗੜ੍ਹਸ਼ੰਕਰ ਵਿਖੇ ਲਗਾਏ ਗਏ ਅਤੇ ਸੈਮੀਨਾਰ ਦੌਰਾਨ ਲੋਕਾ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਨਾਲ-ਨਾਲ ਅਥਾਰਟੀ ਵੱਲ਼ੋਂ ਚਲਾਈਆਂ ਗਈਆਂ ਨਾਲਸਾ ਸਕੀਮਾਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਇਹ ਸੈਮੀਨਾਰ ਪਿੰਡਾਂ ਨਾਲ ਸਬੰਧਤ ਬਲਾਕ ਪੰਚਾਇਤ ਅਫ਼ਸਰਾਂ ਦੇ ਸਹਿਯੋਗ ਨਾਲ ਕੀਤੇ ਗਏ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਸੈਮੀਨਾਰਾਂ ਦੇ ਆਯੋਜਨ ਨੂੰ ਸੁਚਝੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਭਾਗ ਲਿਆ ਗਿਆ।