ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਦੇਵੀ ਵਾਲਾ ਤੋਂ ਬੱਸ ਰਵਾਨਾ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਦੇਵੀ ਵਾਲਾ ਤੋਂ ਬੱਸ ਰਵਾਨਾ
ਕੋਟਕਪੂਰਾ, 5 ਮਈ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੇਵੀ ਵਾਲਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਆਗੂਆਂ ਵੱਲੋਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਿੰਨ ਦਿਨਾਂ ਦੀ ਇਸ ਯਾਤਰਾ ਵਿੱਚ ਇਹ ਬੱਸ ਸ਼ਰਧਾਲੂਆਂ ਨੂੰ ਦੁਰਗਿਆਣਾ ਮੰਦਰ, ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ, ਵਾਗਹਾ ਬਾਰਡਰ ਅਤੇ ਭਗਵਾਨ ਵਾਲਮੀਕੀ ਤੀਰਥ ਸਥਲ ਦੇ ਦਰਸ਼ਨ ਕਰਵਾਏਗੀ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਪਿੰਡਾਂ ਦੇ ਬਜ਼ੁਰਗਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਇਸ ਮੌਕੇ ਸੰਤ ਬਾਬਾ ਇੰਦਰਪਾਲ ਸਿੰਘ ਦੇਵੀ ਵਾਲਾ, ਐਡਵੋਕੇਟ ਬੀਰਿੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਯੂਥ ਆਗੂ ਸੁਖਵੰਤ ਸਿੰਘ ਪੱਕਾ, ਬੱਬੂ ਸੇਖੋਂ, ਹਰਵਿੰਦਰ ਸਿੰਘ ਬਲਾਕ ਪ੍ਰਧਾਨ, ਪ੍ਰਣਾਮ ਸਿੰਘ ਚਾਨਾ, ਸਰਪੰਚ ਗੁਰਮੇਲ ਸਿੰਘ, ਦੀਪ ਸਰਪੰਚ ਕੋਠੇ ਇੰਦਰ ਸਿੰਘ, ਸੁਦਾਗਰ ਸਿੰਘ ਖਾਲਸਾ, ਹਰਨੇਕ ਸਿੰਘ ਦੇਵੀ ਵਾਲਾ, ਮੈਂਬਰ ਪੰਚਾਇਤ ਪਰਮਵੀਰ ਸਿੰਘ ਅਤੇ ਮੰਗਾਂ ਸਿੰਘ ਮੈਂਬਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।