Hindi

ਭਲਕੇ ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ ਹੱਲ

ਭਲਕੇ ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ ਹੱਲ

ਭਲਕੇ ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ ਹੱਲ
ਨੰਗਲ 3 ਦਸੰਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਂਝੀ ਸੱਥ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਹੱਲ ਕਰਨ ਦਾ ਉਪਰਾਲਾ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ 4 ਦਸੰਬਰ ਨੂੰ ਨੰਗਲ ਦੇ 2 ਆਰ. ਵੀ. ਆਰ ਵਿੱਚ 9 ਤੋਂ 11 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ।
    ਇਹ ਜਾਣਕਾਰੀ ਦੀਪਕ ਸੋਨੀ ਮੀਡੀਆ ਕੋਆਰਡੀਨੇਟਰ ਨੇ ਅੱਜ ਇਥੇ ਦਿੱਤੀ। ਉਹਨਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਨੰਗਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਲੋੜਵੰਦਾਂ ਦੀ ਭਲਾਈ ਨੂੰ ਮੁੱਖ ਰੱਖ ਕੇ ਜਨਤਕ ਸਮੱਸਿਆਵਾ ਹੱਲ ਕਰਨ ਲਈ ਲਗਾਏ ਜਾ ਰਹੇ ਹਨ।

Comment As:

Comment (0)