Hindi
ਡਿਪਟੀ ਕਮਿਸ਼ਨਰ ਬਠਿੰਡਾ

ਪ੍ਰਤੀ ਬੇਨਤੀ ਤਹਿਤ ਕੰਸਲਟੈਂਸੀ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਕੰਸਲਟੈਂਸੀ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

ਪ੍ਰਤੀ ਬੇਨਤੀ ਤਹਿਤ ਕੰਸਲਟੈਂਸੀ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

 

ਬਠਿੰਡਾ, 25 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਕੰਸਲਟੈਂਸੀ ਦਾ ਲਾਇਸੈਂਸ ਰੱਦ ਕੀਤਾ ਗਿਆ।

 

ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “M/s IDD Consultancy LLP, Back Side Stadium Opposite Krishna continental Hotel, Bibi wala Road, Bathinda ਦੇ ਨਾਮ ਤੇ ਸ੍ਰੀ ਦਿਪਾਸ਼ੂ ਬਾਂਸਲ ਪੁੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਬਾਂਸਲ ਵਾਸੀ ਮਕਾਨ ਨੰਬਰ 109, ਪਟੇਲ ਨਗਰ, ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 85/ਸੀ.ਈ.ਏ ਮਿਤੀ 08-03-2019 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 07-03-2024 ਤੱਕ ਸੀ।

 

ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਦਿਪਾਸ਼ੂ ਬਾਂਸਲ ਪੁੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਬਾਂਸਲ ਵਾਸੀ ਮਕਾਨ ਨੰਬਰ 109, ਪਟੇਲ ਨਗਰ, ਬਠਿੰਡਾ ਵੱਲੋਂ ਲਿਖਤੀ ਤੌਰ ਤੇ ਦਰਖਾਸਤ ਪ੍ਰਾਪਤ ਹੋਈ ਹੈ ਕਿ ਉਸਨੇ ਇਹ ਕੰਮ ਬੰਦ ਕਰ ਦਿੱਤਾ ਹੈ ਅਤੇ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ। ਇਸ ਲਈ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

 

ਇਸ ਲਈ ਪ੍ਰਾਰਥੀ ਪਾਸੋਂ ਪ੍ਰਾਪਤ ਹੋਈ ਪ੍ਰਤੀਬੇਨਤੀ ਦੇ ਅਧਾਰ ਤੇ ਪੰਜਾਬ ਟਰੈਵਲ ਪ੍ਰੋਫੋਨਲ ਰੈਗੂਲੇਸ਼ਨ ਐਕਟ 2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥੀ ਸ੍ਰੀ ਦਿਪਾਸ਼ੂ ਬਾਂਸਲ ਪੁੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਬਾਂਸਲ, ਵਾਸੀ ਮਕਾਨ ਨੰਬਰ 109, ਪਟੇਲ ਨਗਰ, ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 85/ਸੀ.ਈ.ਏ ਮਿਤੀ 08-03-2019 ਫਰਮ “M/s IDD Consultancy LLP, Back Side Stadium Opposite Krishna continental Hotel, Bibi wala Road, Bathinda ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (g) ਅਨੁਸਾਰ ਮਿਆਦ ਖਤਮ ਹੋਣ ਤੇ ਤਹਿਤ ਤੁਰੰਤ ਪ੍ਰਭਾਵ ਦੇ ਰੱਦ/ਕੈਂਸਲ ਕੀਤਾ ਜਾਂਦਾ ਹੈ।

 

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁੱਦ ਜਾਂ ਇਸਦੀ ਫਰਮ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਜਿੰਮੇਵਾਰ ਹੋਵੇਗਾ।


Comment As:

Comment (0)