Hindi

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿ

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੁਲਿਸ ਨੇ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤਾ ਮੀਡੀਆ ਰਿਕਾਰਡ

ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲਿਸ ਰਿਪੋਰਟ ਮੰਗੀ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਵਕੀਲ ਦੀ ਮੰਗ 'ਤੇ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ

ਚੰਡੀਗੜ੍ਹ, 10 ਨਵੰਬਰ:


ਮਰਹੂਮ ਕੇਂਦਰੀ ਮੰਤਰੀ ਸ. ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸਥਿਤੀ ਰਿਪੋਰਟ ਸੌਂਪੀ।

ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਬਾਰੇ ਪੁੱਛਣ 'ਤੇ ਐਸ.ਐਸ.ਪੀ. ਕਪੂਰਥਲਾ ਵੱਲੋਂ ਪੇਸ਼ ਹੋਏ ਡੀ.ਐਸ.ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀ ਸਰਬਜੋਤ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦਾ ਜਾਤੀ ਸਰਟੀਫ਼ਿਕੇਟ ਲੈ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਵੀ ਪ੍ਰਾਪਤ ਕਰ ਲਿਆ ਗਿਆ ਹੈ।

ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਪੁਲਿਸ ਤੋਂ ਦੁਬਾਰਾ ਰਿਪੋਰਟ ਮੰਗੀ ਹੈ। ਸ. ਜਸਵੀਰ ਸਿੰਘ ਗੜ੍ਹੀ ਨੇ ਪੁਲਿਸ ਨੂੰ ਇਸ ਮਾਮਲੇ ਵਿੱਚ ਹਫ਼ਤਵਾਰੀ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਸੇ ਤਰ੍ਹਾਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫ਼ੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਰਵਿੰਦ ਸਿੰਘ ਸੱਚਦੇਵਾ ਪੇਸ਼ ਹੋਏ ਅਤੇ ਉਨ੍ਹਾਂ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਰੀਕ ਦੇਣ ਦੀ ਮੰਗ ਰੱਖੀ।

ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਇਹ ਮੰਗ ਪ੍ਰਵਾਨ ਕਰਦਿਆਂ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।


Comment As:

Comment (0)