ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਪੰਡੋਰੀ, ਐੱਸ.ਡੀ.ਐੱਮ. ਸੋਨਮ ਵੱਲੋਂ ਹਲਕਾ ਮਹਿਲ ਕਲਾਂ ਦੇ 27 ਹੜ੍ਹ ਪੀੜਤਾਂ ਨੂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ
ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਪੰਡੋਰੀ, ਐੱਸ.ਡੀ.ਐੱਮ. ਸੋਨਮ ਵੱਲੋਂ ਹਲਕਾ ਮਹਿਲ ਕਲਾਂ ਦੇ 27 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਜੋਂ 5.49 ਲੱਖ ਰੁਪਏ ਤਕਸੀਮ ਕੀਤੇ ਗਏ
ਕੁੱਲ 41 ਹੜ੍ਹ ਪੀੜਤਾਂ ਨੂੰ ਮਹਿਲ ਕਲਾਂ ਹਲਕੇ 'ਚ 9.82 ਲੱਖ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ
ਮਹਿਲ ਕਲਾਂ, 20 ਅਕਤੂਬਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ਼੍ਰੀ ਕੁਲਵੰਤ ਸਿੰਘ ਪੰਡੋਰੀ ਅਤੇ ਉੱਪ ਮੰਡਲ ਮਜਿਸਟ੍ਰੇਟ ਮਹਿਲ ਕਲਾਂ ਮੈਡਮ ਸੋਨਮ ਨੇ ਅੱਜ ਮਹਿਲ ਕਲਾਂ ਹਲਕੇ ਦੇ 27 ਹੜ੍ਹ ਪੀੜਤਾਂ ਨੂੰ 5.49 ਲੱਖ ਰੁਪਏ ਦਾ ਮੁਆਵਾਜ਼ਾ ਦਿੱਤਾ ਗਿਆ।
ਇਸ ਮੌਕੇ ਸ੍ਰੀ ਪੰਡੋਰੀ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਦੀ ਕੋਈ ਲੋੜ ਨਾ ਰਹਿ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਹਲਕੇ ਦੇ ਕੁੱਲ 41 ਹੜ੍ਹ ਪੀੜਤ ਪਰਿਵਾਰਾਂ ਨੂੰ 9.82 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ।