ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ, ਫਾਜਿਲਕਾ ਵੱਲੋਂ ਡੇ.ਏ.ਵੀ ਕਾਲਜ ਅਬੋਹਰ ਵਿਖੇ ਔਰਤਾਂ
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ, ਫਾਜਿਲਕਾ ਵੱਲੋਂ ਡੇ.ਏ.ਵੀ ਕਾਲਜ ਅਬੋਹਰ ਵਿਖੇ ਔਰਤਾਂ ਲਈ ਸਿਹਤ ਅਤੇ ਰੋਜਗਾਰ ਕੈੰਪ ਦਾ ਕੀਤਾ ਗਿਆ ਆਯੋਜਨ
ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਅਹਿਮ ਰੋਲ ਅਦਾ ਕਰ ਰਹੀਆਂ ਹਨ ਔਰਤਾਂ- ਅਰੂਣ ਨਾਰੰਗ
ਫਾਜ਼ਿਲਕਾ 30 ਦਸੰਬਰ 2025
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਹਲਕਾ ਇੰਚਾਰਜ ਅਬੋਹਰ ਅਰੁਣ ਨਾਰੰਗ, ਜਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਉਪਕਾਰ ਸਿੰਘ ਜਾਖੜ ਵੱਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਵਧੀਕ ਡਿਪਟੀ ਕਮਿਸ਼ਨਰ (ਵਿ) ਸ਼੍ਰੀ ਸੁਭਾਸ਼ ਚੰਦਰ, ਤਹਿਸੀਲ ਭਲਾਈ ਅਫਸਰ ਸ਼੍ਰੀ ਅਸ਼ੋਕ ਕੁਮਾਰ ਪਹੁੰਚੇ।
ਮੁੱਖ ਮਹਿਮਾਨ ਅਰੁਣ ਨਾਰੰਗ ਵੱਲੋਂ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਔਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿਚ ਮਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ| ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।
ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਔਰਤਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ| ਉਨ੍ਹਾਂ ਲਈ ਵਿਸ਼ੇਸ਼ ਸਕੀਮਾਂ ਤੇ ਯੋਜਨਾਵਾਂ ਚਲਾ ਕੇ ਸਿਹਤ ਦੇ ਨਾਲ ਨਾਲ ਆਰਥਿਕ ਸਹਾਇਤਾ ਵੀ ਮੁਹਈਆ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਔਰਤਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਹਿੱਤ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਔਰਤਾਂ ਆਪਣੇ ਪਰਿਵਾਰ ਦੀ ਆਮਦਨ ਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਰਹੀਆਂ ਹਨ|
ਉਨ੍ਹਾਂ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਉਤਸਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ *ਤੇ ਵੀ ਸਾਨੂੰ ਉਨੀ ਹੀ ਖੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ *ਤੇ ਹੁੰਦੀ ਹੈ। ਇਸ ਤੋਂ ਇਲਾਵਾ ਲੜਕੀਆਂ ਨੁੰ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜ਼ੋ ਲੜਕੀਆਂ ਵੀ ਅੱਗੇ ਵਧਣ ਤੇ ਉਚੀਆਂ ਪਦਵੀਆਂ ਹਾਸਲ ਕਰਦੇ ਹੋਏ ਆਪਣਾ, ਆਪਣੇ ਮਾਪਿਆ, ਆਪਣੇ ਸਕੇ ਸਬੰਧੀਆਂ ਦਾ ਨਾਮ ਰੋਸ਼ਨ ਕਰਨ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਹਾਜਰ ਨੁਮਾਇੰਦੇ ਵੱਲੋਂ ਕਿਹਾ ਕਿ ਲੜਕੇ—ਲੜਕੀ ਦੇ ਫਰਕ ਨੂੰ ਖਤਮ ਕਰਦਿਆਂ ਬਰਾਬਰਤਾ ਦੇ ਅਧਿਕਾਰ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਰਾਬਰਤਾ ਦੇ ਅਧਿਕਾਰਾਂ ਨੂੰ ਮੁੱਖ ਰੱਖਦਿਆ ਹੋਇਆ ਖੁਸ਼ਹਾਲ ਪੰਜਾਬ ਦੀ ਪ੍ਰਾਪਤੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਮੁੱਖ ਮਹਿਮਾਨਾਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਜਿਸ ਵਿਚ ਸਵੈ ਸਹਾਇਤਾ ਸਮੂਹ, ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਨ ਸਟਾਪ ਸਖੀ ਸੈਂਟਰ, ਆਈ.ਸੀ.ਡੀ.ਐਸ., ਬਾਗਬਾਨੀ ਵਿਭਾਗ, ਸਿਹਤ ਵਿਭਾਗ, ਪੈਨਸ਼ਨ ਵਿਭਾਗ ਆਦਿ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾ ਵਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਰਿਸੋਰਸ ਪਰਸਨ ਸ੍ਰੀ ਭੁਪਿੰਦਰ ਉਤਰੇਜਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਖਿਲਾਫ ਮੁਹਿੰਮ ਬਾਰੇ ਵੀ ਸਾਰਿਆਂ ਨੂੰ ਜਾਣੂੰ ਕਰਵਾਇਆ।
ਇਸ ਦੌਰਾਨ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਸ਼੍ਰੀਮਤੀ ਅਨੁਪ੍ਰਿਆ ਸਿੰਘ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਬੋਹਰ-1 ਨਵਦੀਪ ਕੌਰ ਵੱਲੋਂ ਇਸ ਪ੍ਰੋਗਰਾਮ ਵਿਖ਼ੇ ਪਹੁੰਚਣ ਤੇ ਮੁੱਖ ਮਹਿਮਾਨ ਸਮੇਤ ਸਮੂਹ ਹਾਜ਼ਰੀਨ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਹੋਰ ਸਫਲਤਾਪੂਰਨ ਲਾਗੂ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਦੇ ਉਦੇਸ਼ ਨੂੰ ਸਭਨਾਂ ਤੱਕ ਪਹੁੰਚਾਉਣ ਲਈ ਬਚੀਆਂ ਵੱਲੋਂ ਕਵਿਤਾਵਾਂ, ਗਤਕਾ ਤੇ ਕੋਰੋਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸੀ.ਡੀ.ਪੀ.ਓ ਜੋਤੀ ਕਾਲੜਾ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ ਵਿਭਾਗ, ਰੁਜਗਾਰ ਦਫਤਰ ਤੋਂ ਇਲਾਵਾਂ ਵੱਖ-ਵੱਖ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਮੌਜੂਦ ਸਨ।