Hindi
Pic (2) (13)

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਡੀਜੀਪੀ ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਦਿੱਤਾ ਜ਼ੋਰ

ਸਖ਼ਤ ਕਾਨੂੰਨਾਂ ਨੂੰ ਸਖ਼ਤ ਲਾਗੂਕਰਨ ਪ੍ਰਕਿਰਿਆ ਨਾਲ ਜੋੜਿਆ ਜਾਵੇ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ

ਚੰਡੀਗੜ੍ਹ, 30 ਸਤੰਬਰ:


ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨਾਂ ਨਹੀਂ ਨਜਿੱਠਿਆ ਜਾ ਸਕਦਾ।

ਡੀਜੀਪੀ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ।

ਇਸ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ।

ਸਪੈਸ਼ਲ ਡੀਜੀਪੀ ਸੀਏਡੀ, ਪੰਜਾਬ ਗੁਰਪ੍ਰੀਤ ਦਿਓ ਨੇ ਕਿਹਾ ਕਿ ਭਾਰਤ ਹੁਣ ਮਨੁੱਖੀ ਤਸਕਰੀ ਵਿਰੁੱਧ ਸਭ ਤੋਂ ਮਜ਼ਬੂਤ  ਕਾਨੂੰਨਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਭਾਰਤੀ ਨਿਆਂ ਸੰਹਿਤਾ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਾਨੂੰਨ ਆਪਣੇ ਆਪ ਵਿੱਚ ਇਸ ਅਪਰਾਧ ਨੂੰ ਖਤਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਜਿਸ ਚੀਜ਼ ਦੀ ਤੁਰੰਤ ਲੋੜ ਹੈ ਉਨ੍ਹਾਂ ਵਿੱਚ ਲੋਕ ਜਾਗਰੂਕਤਾ, ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਮਜ਼ਬੂਤ ਤਾਲਮੇਲ ਅਤੇ ਸਭ ਤੋਂ ਉੱਪਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਨਾ ਸ਼ਾਮਲ ਹੈ।

ਇਸ ਸਮਾਗਮ ਦੌਰਾਨ ਸਪੈਸ਼ਲ ਡੀਜੀਪੀ ਰੇਲਵੇ, ਸ਼ਸ਼ੀ ਪ੍ਰਭਾ, ਜਿਨ੍ਹਾਂ ਨਾਲ ਖੜਗਪੁਰ ਅਤੇ ਅੰਬਾਲਾ ਲਈ ਰੇਲਵੇ ਸੁਰੱਖਿਆ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਤ੍ਰਿਪਾਠੀ ਅਤੇ ਪ੍ਰਕਾਸ਼ ਕੁਮਾਰ ਪਾਂਡਾ ਵੀ ਮੌਡੂਦ ਸਨ, ਨੇ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀਆਰਪੀ ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ।

ਸਾਈਬਰ ਕ੍ਰਾਈਮ ਪੰਜਾਬ ਦੇ ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ  ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ ਕਰਵਾਇਆ। ਐਸਪੀ ਸਿਵਲ ਰਾਈਟਸ ਰਾਜਸਥਾਨ ਹਰਸ਼ ਵਰਧਨ ਅਗਰਵੱਲਾ ਨੇ ਰਾਜਸਥਾਨ ਵਿੱਚ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਅਪਨਾਏ ਜਾ ਰਹੇ ਬਿਹਤ ਅਭਿਆਸਾਂ ਬਾਰੇ ਪੇਸ਼ਕਾਰੀ ਦਿੱਤੀ। ਇਸ ਵਿਚਾਰ-ਵਟਾਂਦਰੇ ਵਿੱਚ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਯੂਆਈਡੀਏਆਈ ਚੰਡੀਗੜ੍ਹ ਦੇ ਖੇਤਰੀ ਦਫ਼ਤਰ ਦੇ ਪੁਲਿਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਵੀ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।


Comment As:

Comment (0)