Hindi
67314

ਜੈਤੋ ਦਾਣਾ ਮੰਡੀ ਵਿੱਚ ਕਣਕ ਦੀ ਲਿਫਟਿੰਗ ਲਈ ਟਰੱਕਾਂ ਦੀ ਪੂਰੀ ਵਿਵਸਥਾ- ਹਰਸਿਮਰਨ ਮਲਹੋਤਰਾ

ਜੈਤੋ ਦਾਣਾ ਮੰਡੀ ਵਿੱਚ ਕਣਕ ਦੀ ਲਿਫਟਿੰਗ ਲਈ ਟਰੱਕਾਂ ਦੀ ਪੂਰੀ ਵਿਵਸਥਾ- ਹਰਸਿਮਰਨ ਮਲਹੋਤਰਾ

ਜੈਤੋ ਦਾਣਾ ਮੰਡੀ ਵਿੱਚ ਕਣਕ ਦੀ ਲਿਫਟਿੰਗ ਲਈ ਟਰੱਕਾਂ ਦੀ ਪੂਰੀ ਵਿਵਸਥਾ- ਹਰਸਿਮਰਨ ਮਲਹੋਤਰਾ

 

- ਕਣਕ ਦੀ ਖਰੀਦ ਉਪਰੰਤ ਲਿਫਟਿੰਗ ਹੋਵੇਗੀ ਬਿਨਾਂ ਰੁਕਾਵਟ 

 

ਜੈਤੋ, 13 ਅਪ੍ਰੈਲ – ਕਣਕ ਦੀ ਖਰੀਦ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜੈਤੋ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਅਤੇ ਟਰਾਂਸਪੋਰਟ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਨੇ ਦੱਸਿਆ ਕਿ ਮੰਡੀ ਵਿੱਚ ਆ ਰਹੀ ਕਣਕ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਲਈ ਟਰੱਕਾਂ ਦੀ ਪੂਰੀ ਵੱਧ-ਚੜ੍ਹ ਕੇ ਵਿਵਸਥਾ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਟਰੱਕ ਯੂਨੀਅਨ ਵੱਲੋਂ ਲੋਡਿੰਗ ਅਤੇ ਅਨ-ਲੋਡਿੰਗ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੰਡੀ ਵਿੱਚ ਕਣਕ ਦੀ ਆਮਦ ਹੁੰਦੀ ਹੈ, ਤੁਰੰਤ ਟਰੱਕਾਂ ਰਾਹੀਂ ਲਿਫਟਿੰਗ ਕਰ ਦਿੱਤੀ ਜਾਵੇਗੀ, ਤਾਂ ਜੋ ਮੰਡੀ ਵਿੱਚ ਕਿਤੇ ਵੀ ਕਣਕ ਦੇ ਢੇਰ ਨਾ ਲੱਗਣ।

 

ਹਰਸਿਮਰਨ ਮਲਹੋਤਰਾ ਨੇ ਦੱਸਿਆ ਕਿ ਟਰੱਕਾਂ ਦੀ ਘਾਟ ਨਾ ਆਉਣ ਦੇ ਲਈ ਯੂਨੀਅਨ ਵੱਲੋਂ ਵਾਧੂ ਵਾਹਨਾਂ ਦੇ ਵੀ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ’ਤੇ ਹੋਰ ਟਰੱਕ ਵੀ ਤੁਰੰਤ ਉਪਲਬਧ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਪਹਿਲਾਂ ਹੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।

 

ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਨਾ ਹੋਵੇ। ਮੰਡੀ ਵਿੱਚ ਆਉਣ ਵਾਲੀ ਕਣਕ ਦੀ ਸੁਰੱਖਿਆ ਅਤੇ ਸੰਭਾਲ ਲਈ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ।

 

ਉਹਨਾਂ ਕਿਹਾ ਕਿ ਟਰੱਕਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਯੂਨੀਅਨ ਵੱਲੋਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

 

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦਾ ਕੰਮ ਬਿਲਕੁਲ ਸੁਚਾਰੂ ਤਰੀਕੇ ਨਾਲ ਚੱਲੇਗਾ ਅਤੇ ਕਿਸਾਨਾਂ ਦੀ ਫਸਲ ਸਮੇਂ ਸਿਰ ਚੁਕਾਈ ਜਾਵੇਗੀ।


Comment As:

Comment (0)