Hindi
WhatsApp Image 2026-01-30 at 5

ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ


ਲੁਧਿਆਣਾ, 30 ਜਨਵਰੀ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨਾਂ ਦੀ 78ਵੀਂ ਬਰਸੀ ਮੌਕੇ ਕਾਂਗਰਸ ਪਾਰਟੀ ਵੱਲੋਂ ਸਥਾਨਕ ਸਰਾਭਾ ਨਗਰ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਅਹਿੰਸ, ਆਪਸੀ ਭਾਈਚਾਰੇ, ਨਿਆਂ ਅਤੇ ਸ਼ਾਂਤੀ ਦੇ ਵਿਚਾਰ ਅੱਜ ਵੀ ਦੇਸ਼ ਲਈ ਪ੍ਰੇਰਨਾ ਦੇ ਸਰੋਤ ਹਨ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਮਾਰਗ ਦਿਖਾਉਂਦੇ ਰਹਿਣਗੇ। ਉਹਨਾਂ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਉੱਪਰ ਚੱਲਣਾ ਹੀ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮਾਰਗ ਉੱਪਰ ਚੱਲ ਕੇ ਹੀ ਅਸੀਂ ਦੇਸ਼ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇ ਸਕਦੇ ਹਾਂ।

ਉਹਨਾਂ ਨੇ ਅਫਸੋਸ ਪ੍ਰਗਟਾਇਆ ਕਿ ਦੇਸ਼ ਦੇ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੀ ਸਕੀਮ ਮਨਰੇਗਾ ਨੂੰ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਵੱਲੋਂ ਖਤਮ ਕਰਕੇ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਸਭ ਤੋਂ ਵੱਡੀ ਠੇਸ ਪਹੁੰਚਾਈ ਗਈ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੁੜ ਤੋਂ ਇਹ ਸਕੀਮ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਰੋਹਿਤ ਪਾਹਵਾ, ਜਸਵਿੰਦਰ ਓਸਾਹਨ, ਦੀਪਕ ਹੰਸ, ਹਰਭਗਤ ਸਿੰਘ ਗਰੇਵਾਲ, ਪ੍ਰਭਜੋਤ ਸਿੰਘ, ਨਿਰਭੈ ਸਿੰਘ ਰੰਗੂਵਾਲ , ਦੀਪਕ ਸ਼ਰਮਾ, ਰਜਨੀਸ਼ ਸਿੰਗਲਾ, ਪੁਲਕਿਤ ਚੌਧਰੀ, ਦਿਨੇਸ਼ ਸ਼ਰਮਾ, ਅਜੈ ਗੁਪਤਾ, ਵਰੂਨ ਸ਼ਰਮਾ, ਨਿਵੇਸ਼ ਵਾਸਨ ਵੀ ਹਾਜ਼ਰ ਰਹੇ।


Comment As:

Comment (0)