Hindi
IMG-20251217-WA0091

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਸ਼ਾਂਤੀਪੂਰਵਕ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਸ਼ਾਂਤੀਪੂਰਵਕ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਸ਼ਾਂਤੀਪੂਰਵਕ ਮੁਕੰਮਲ

 

ਕੁੱਲ 52 ਜ਼ੋਨਾਂ ਵਿੱਚੋਂ ਆਪ ਨੂੰ 24, ਕਾਂਗਰਸ ਨੂੰ 14, ਅਕਾਲੀ ਦਲ ਨੂੰ 12 ਤੇ ਅਜ਼ਾਦ ਉਮੀਦਵਾਰਾਂ ਨੂੰ 2 ਸੀਟਾਂ ਮਿਲੀਆਂ

 

ਡੇਰਾਬੱਸੀ, 17 ਦਸੰਬਰ (ਜਸਬੀਰ ਸਿੰਘ )

 

ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਇੱਥੇ ਗਿਣਤੀ ਉਪਰੰਤ ਨਤੀਜੇ ਐਲਾਨੇ ਗਏ। ਪੰਚਾਇਤ ਸੰਮਤੀ ਦੇ 03 ਬਲਾਕਾਂ ਦੀਆਂ 52 ਸੀਟਾਂ ਲਈ 206 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਇਹ ਜਾਣਕਾਰੀ ਸਾਂਝੀ ਕੀਤੀ। 

 

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਲਾਕ ਡੇਰਾਬੱਸੀ ਦੀ ਗਿਣਤੀ ਲਈ ਸਰਕਾਰੀ ਕਾਲਜ ਡੇਰਾਬੱਸੀ, ਬਲਾਕ ਖਰੜ ਅਤੇ ਮਾਜਰੀ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ (ਖਰੜ) ਦੇ ਇਨ੍ਹਾਂ ਸੈਂਟਰਾਂ ਵਿਖੇ ਗਿਣਤੀ ਪ੍ਰਕਿਰਿਆਂ ਸਵੇਰੇ 8 ਵਜੇ ਸ਼ੁਰੂ ਹੋਈ ਸੀ, ਜੋ ਕਿ ਪਾਰਦਰਸ਼ੀ ਤੇ ਸਾਂਤੀਪੂਰਵਕ ਢੰਗ ਨਾਲ ਸੰਪੰਨ ਹੋਈ। 

 

ਜ਼ਿਲ੍ਹਾ ਚੋਣ ਅਫਸਰ ਨੇ ਐਲਾਨੇ ਗਏ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ 15 ਸੀਟਾਂ ‘ਚੋਂ ਬਲਾਕ ਖਰੜ ਵਿਖੇ ਆਮ ਆਦਮੀ ਪਾਰਟੀ ਨੇ 07, ਕਾਂਗਰਸ 05, ਸ੍ਰੋਮਣੀ ਆਕਾਲੀ ਦਲ ਨੇ 2 ਅਤੇ ਅਜ਼ਾਦ ਉਮੀਦਵਾਰ ਨੇ 01 ਸੀਟ ‘ਤੇ ਜਿੱਤ ਪ੍ਰਾਪਤ ਕੀਤੀ।

 

ਇਸੇ ਤਰ੍ਹਾਂ ਪੰਚਾਇਤ ਸੰਮਤੀ, ਮਾਜਰੀ ਦੀਆਂ ਕੁੱਲ 15 ਸੀਟਾਂ ‘ਚੋਂ ਆਮ ਆਦਮੀ ਪਾਰਟੀ ਨੇ 05, ਕਾਂਗਰਸ ਨੇ 01, ਸ੍ਰੋਮਣੀ ਆਕਾਲੀ ਦਲ ਨੇ 08 ਅਤੇ ਅਜ਼ਾਦ ਉਮੀਦਵਾਰ ਨੇ 01 ਸੀਟ ‘ਤੇ ਜਿੱਤ ਪ੍ਰਾਪਤ ਕੀਤੀ।

 

ਇਸੇ ਤਰ੍ਹਾਂ ਪੰਚਾਇਤ ਸੰਮਤੀ ਡੇਰਾਬੱਸੀ ਦੀਆਂ ਚੋਣਾਂ ‘ਚ ਕੁੱਲ 22 ਸੀਟਾਂ ‘ਚੋਂ ਆਮ ਆਦਮੀ ਪਾਰਟੀ ਨੇ 12, ਕਾਂਗਰਸ ਨੇ 08, ਸ੍ਰੋਮਣੀ ਅਕਾਲੀ ਦਲ ਨੇ 02 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ।

 

ਜ਼ਿਲ੍ਹਾ ਚੋਣ ਅਫਸਰ ਨੇ ਗਿਣਤੀ ਪ੍ਰਕਿਰਿਆਂ ਨੂੰ ਪਾਰਦਰਸ਼ੀ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਕਾਊਂਟਿੰਗ ਸਟਾਫ, ਮਾਈਕਰੋ ਓਵਜ਼ਰਬਰਾਂ ਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਪੂਰਨ ਸਹਿਯੋਗ ਦੇਣ ‘ਤੇ ਧੰਨਵਾਦ ਕੀਤਾ।


Comment As:

Comment (0)