Hindi
Sun Foundation (5)

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ

ਲੁਧਿਆਣਾ, 15 ਅਪ੍ਰੈਲ (2026) - ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.)  ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਡੀ.ਬੀ.ਈ.ਈ. ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ 17 ਅਪ੍ਰੈਲ (ਸ਼ੁਕਰਵਾਰ) ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ ਜਿੱਥੇ  ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

ਡਿਪਟੀ ਡਾਇਰੈਕਟਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਲੁਧਿਆਣਾ ਨੇ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹਰ ਟਰੇਡ ਦੇ ਆਈ.ਟੀ.ਆਈ. ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਦਿਆਰਥੀ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ।

ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ [email protected] 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


Comment As:

Comment (0)