ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 26 ਮਾਰਚ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਨੇ 40 ਸਾਲ ਦੇ ਲੰਮੇ ਅਰਸੇ ਦੌਰਾਨ ਬਤੌਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
© 2022 Copyright. All Rights Reserved with Arth Parkash and Designed By Web Crayons Biz