ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ
*ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*
ਜ਼ੀਰਕਪੁਰ, 6 ਮਈ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਦੋ ਰਾਤਾਂ ਦੇ ਠਹਿਰਣ ਦੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਤੇ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਏ ਸੀ ਬੱਸਾਂ ਅਤੇ ਖਾਣੇ ਦਾ ਇੰਤਜ਼ਾਮ ਵੀ ਸਰਕਾਰ ਪੱਧਰ ਤੇ ਕੀਤਾ ਜਾਂਦਾ ਹੈ।
ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਸਥਾਨਕ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਵੱਲੋਂ ਵੀ ਹਾਜ਼ਰੀ ਲਗਵਾਈ ਗਈ।