Hindi
Pic 1

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਮਾਨਸਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ
ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਵੀ ਪੁਖ਼ਤਾ ਪ੍ਰਬੰਧ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

ਮਾਨਸਾ, 16 ਫਰਵਰੀ  :

            ਸੜਕਾਂ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। 

            ਇਸ ਮੌਕੇ ਉਨ੍ਹਾਂ ਕਿਹਾ ਕਿ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਵੀ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਸੜਕਾਂ ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨਇਸ ਲਈ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਜ਼ੈਬਰਾ ਕ੍ਰਾਸਿੰਗ ਵੀ ਬਣਾਈ ਜਾਵੇ ਉਨ੍ਹਾਂ ਹਦਾਇਤ ਕੀਤੀ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਐਕਟ ਦੀ ਉਲੰਘਣਾਂ ਕਰਨ ਵਾਲੇ ਵਾਹਨਾਂ ਦਾ ਚਲਾਨ ਕੀਤਾ ਜਾਵੇ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜਕਾਂ ਦੀ ਰਿਪੇਅਰ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਸੜਕਾਂ ਦੇ ਆਵਾਜਾਈ ਨਿਯਮਾਂ ਅਤੇ ਸਕੂਲਾਂ ਦੇ ਆਸ-ਪਾਸ ਸਾਈਨ ਬੋਰਡ ਲਗਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

            ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੜਕਾਂ ਤੇ ਝੁਕੇ ਹੋਏ ਦਰਖ਼ਤਾਂ ਨੂੰ ਛਾਂਗਣਟਰੈਫਿਕ ਲਾਈਟਾਂਸਪੀਡ ਬਰੇਕਰ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸੜਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ

            ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਕਾਲਾ ਰਾਮ ਕਾਂਸਲਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲਡੀ ਐਸ ਪੀ ਸ਼੍ਰੀ ਪੁਸਪਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।


Comment As:

Comment (0)