ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ
ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ
ਸਮਾਜਿਕ ਸੇਵਾਵਾਂ ਤਹਿਤ ਲੋਕਾਂ ਨੂੰ ਮਿਲਣ ਵਾਲੀਆਂ ਵਿੱਤੀ ਸਕੀਮਾਂ ਅਤੇ ਲੋਨ ਦੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 24 ਸਤੰਬਰ:
ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਭਾਗ ਲਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਾਰੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਬੈਂਕ ਮੈਨੇਜ਼ਰਾਂ ਨੂੰ ਵੱਖ ਵੱਖ ਸਰਕਾਰੀ ਸਪਾਂਸਰਡ ਸਕੀਮਾਂ ਅਧੀਨ ਬਕਾਇਆ ਅਰਜ਼ੀਆਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਕੋਆਰਡੀਨੇਟ ਬੈਂਕ ਵਾਈਜ਼ ਪੈਂਡੰਸੀ ਦੀ ਸਮੀਖਿਆ ਕਰਨੀ ਆਪਣੇ ਰੋਜ਼ਾਨਾ ਕੰਮ ਦਾ ਹਿੱਸਾ ਬਣਾਉਣ ਅਤੇ 10 ਦਿਨਾ ਦੇ ਵਿਚ ਪੈਡੰਸੀ ਕਲੀਅਰ ਕਰਵਾਉਣ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਜਿਕ ਸੇਵਾਵਾਂ ਤਹਿਤ ਮਿਲਣ ਵਾਲੇ ਵਿੱਤੀ ਲਾਭਾਂ ਅਤੇ ਲੋਨ ਸਬੰਧੀ ਕੇਸਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਸੂਚੀ ਇਸ ਦਫ਼ਤਰ ਵਿਖੇ ਭੇਜੀ ਜਾਵੇ ਤਾਂ ਜੋ ਸਬੰਧਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਦਿੱਕਤ ਲਈ ਸਬੰਧਤ ਜ਼ਿਲ੍ਹਾ ਕੋਆਡਰੀਨੇਟਰ ਨਾਲ ਰਾਬਤਾ ਕਰਨ ਸਕਣ।
ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ. (ਸਿਖਲਾਈ ਅਧੀਨ), ਐਲ.ਡੀ.ਓ. ਸ੍ਰੀ ਰਵਿੰਦਰ ਨੈਨ ਆਰ.ਬੀ.ਆਈ. ਚੰਡੀਗੜ੍ਹ, ਲੀਡ ਜ਼ਿਲ੍ਹਾ ਮੈਨੇਜ਼ਰ (ਬੈਂਕਸ) ਰਾਮਨਿਵਾਸ, ਡੀ.ਡੀ.ਐਮ. ਨਾਬਾਰਡ ਸ੍ਰੀ ਵਿਵੇਕ ਗੁਪਤਾ, ਡਾਇਰੈਕਟਰ ਆਰ.ਸੈਟੀ. ਸਰਬਜੀਤ ਕੌਰ, ਐਫ.ਐਲ.ਸੀ. ਪੰਜਾਬ ਗ੍ਰਾਮੀਣ ਬੈਂਕ ਪ੍ਰੇਮ ਕੁਮਾਰ ਸ਼ਰਮਾ ਤੋਂ ਇਲਾਵਾ ਵੱਖ ਵੱਖ ਬੈਂਕਾਂ ਦੇ ਬਰਾਂਚ ਮੈਨੇਜ਼ਰ ਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।