Hindi

ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

ਮੀਂਹ ਤੋਂ ਬਾਅਦ ਮੰਡੀ ਵਿਖੇ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜਾ

ਲਿਫਟਿੰਗ ਵਿਚ ਤੇਜੀ ਲਿਆਉਣ ਦੀਆਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਫਾਜ਼ਿਲਕਾ, 29 ਅਪ੍ਰੈਲ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਮੀਂਹ ਤੋਂ ਬਾਅਦ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਰਿਸ਼ ਹੋਣ ਕਾਰਨ ਲਿਫਟਿੰਗ ਦੀ ਰਫਤਾਰ ਹੌਲੀ ਜਰੂਰ ਹੋਈ ਹੈ ਪਰ ਇਸ ਵਿਚ ਤੇਜੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੀਂਹ ਹੋਣ ਕਾਰਨ ਲਿਫਟਿੰਗ ਵਿਚ ਜ਼ੋ ਰੁਕਾਵਟ ਪਈ ਸੀ ਉਸਦੀ ਭਰਪਾਈ ਸ਼ਾਮ ਤੱਕ ਹਰ ਹਾਲਤ ਵਿਚ ਪੂਰੀ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਦੇ ਫੇਰਬਦਲ ਹੋਣ ਕਾਰਨ ਕਿਸਾਨਾਂ ਤੇ ਉਨ੍ਹਾਂ ਦੀ ਫਸਲ ਲਈ ਪੂਰੇ ਪੁਖਤਾ ਪ੍ਰਬੰਧਾਂ ਨੂੰ ਪਹਿਲਾਂ ਤੋਂ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਜ਼ਿਲ੍ਹਾ ਮੰਡੀ ਅਫਸਰ ਜ਼ਸਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।


Comment As:

Comment (0)