Hindi
b66d08ec-fd15-4fe7-8923-0559a081904c

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ - ਹਰਪਾਲ ਸਿੰਘ ਚੀਮਾ

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ - ਹਰਪਾਲ ਸਿੰਘ ਚੀਮਾ

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ - ਹਰਪਾਲ ਸਿੰਘ ਚੀਮਾ

- ਵਿੱਤ ਮੰਤਰੀ ਨੇ ਪੰਜ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 72 ਲੱਖ ਰੁਪਏ ਦੇ ਚੈੱਕ ਵੰਡੇ
- ਕਿਹਾ ! ਪੰਜਾਬ ਸਰਕਾਰ ਪਿੰਡ ਪੱਧਰੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਫੰਡਾਂ ਦੀ ਪਾਰਦਰਸ਼ੀ ਅਤੇ ਕੁਸ਼ਲ ਵਰਤੋਂ ਲਈ ਵਚਨਬੱਧ

ਦਿੜ੍ਹਬਾ, 16 ਨਵੰਬਰ (2026) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਵੇਂ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦਾ ਜ਼ਿਆਦਾ ਖੇਤਰ ਦਿਹਾਤੀ ਹੈ ਪਰ ਇੱਕ ਦਿਨ ਸਹੂਲਤਾਂ ਦੇ ਮਾਮਲੇ ਵਿੱਚ ਇਹ ਹਲਕਾ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ। ਉਹਨਾਂ ਇਹ ਵਿਚਾਰ ਅੱਜ ਹਲਕੇ ਦੇ ਪੰਜ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1 ਕਰੋੜ 72 ਲੱਖ ਰੁਪਏ ਦੇ ਚੈੱਕ ਵੰਡ ਸਮਾਗਮਾਂ ਦੌਰਾਨ ਪ੍ਰਗਟ ਕੀਤੇ।

ਉਹਨਾਂ ਅੱਜ ਪਿੰਡ ਨੀਲੋਵਾਲ ਨੂੰ 25 ਲੱਖ, ਫਲੇੜਾ ਨੂੰ 67 ਲੱਖ, ਕਣਕਵਾਲ ਭੰਗੂਆਂ ਨੂੰ 12 ਲੱਖ, ਹੰਬਲਵਾਸ ਨੂੰ 26 ਲੱਖ ਅਤੇ ਜਖੇਪਲ ਨੂੰ 15 ਲੱਖ ਰੁਪਏ ਦੇ ਵਿਕਾਸ ਚੈੱਕ ਵੰਡਣ ਦੌਰਾਨ ਕਿਹਾ ਕਿ ਅਸਲੀ ਪੰਜਾਬ ਪਿੰਡਾਂ ਵਿੱਚ ਹੀ ਵੱਸਦਾ ਹੈ। ਸਾਡੇ ਪਿੰਡ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੋਣ ਦੇ ਨਾਲ ਨਾਲ ਸੱਭਿਆਚਾਰਕ, ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ। ਉਹਨਾਂ ਨੂੰ ਮਾਣ ਹੈ ਕਿ ਉਹ ਸੂਬੇ ਦੇ ਲਗਭਗ ਨਿਰੋਲ ਪੇਂਡੂ ਇਲਾਕੇ ਦੀ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰਦੇ ਹਨ।

ਉਹਨਾਂ ਕਿਹਾ ਕਿ ਹਲਕੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਜਾਰੀ ਹਨ। ਵੱਖ - ਵੱਖ ਪਿੰਡਾਂ ਨੂੰ ਜਾਰੀ ਕੀਤੇ ਜਾ ਰਹੇ ਫੰਡ ਲਾਇਬ੍ਰੇਰੀਆਂ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਟਰੀਟ ਲਾਈਟਾਂ, ਖੇਡ ਦੇ ਮੈਦਾਨ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਕਮਿਊਨਿਟੀ ਸੈਂਟਰਾਂ, ਪਿੰਡਾਂ ਦੀਆਂ ਗਲੀਆਂ ਦੀ ਮੁਰੰਮਤ ਅਤੇ ਡਰੇਨੇਜ ਪ੍ਰਣਾਲੀਆਂ ਨਾਲ ਸਬੰਧਤ ਪ੍ਰੋਜੈਕਟਾਂ ਵਾਸਤੇ ਹਨ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਅੱਜ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਜ਼ਰੂਰੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡ ਪੱਧਰੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਫੰਡਾਂ ਦੀ ਪਾਰਦਰਸ਼ੀ ਅਤੇ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ-ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਦੇ ਹੋਏ ਸਾਰੇ ਮਨਜ਼ੂਰ ਕੀਤੇ ਕੰਮਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕਰਨ ਤਾਂ ਜੋ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਇਸ ਮੌਕੇ ਸ੍ਰ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।


Comment As:

Comment (0)