Hindi
DM Mansa Mrs Navjot Kaur IAS

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਮਾਨਸਾ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 22 ਦਸੰਬਰ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ ਵਜੇ ਤੋਂ ਸਵੇਰੇ ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।

          ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈਨਹਿਰਾਂਡਰੇਨਾਂ ਦੇ ਕੰਢੇ ਅਤੇ ਪੁਲਾਂਪਾਵਰ ਟਰਾਂਮਿਸ਼ਨ ਲਾਈਨਾਂਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂਸਰਕਾਰੀ ਪ੍ਰਾਪਰਟੀਅਨਾਜ ਦੇ ਭੰਡਾਰ ਘਰਾਂਪੈਟਰੋਲ ਪੰਪਾਂਬੈਂਕਾਂਡਾਕਘਰਾਂਸਕੂਲਾਂਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।

            ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।

          ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।


Comment As:

Comment (0)