Hindi

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 1 ਨਵੰਬਰ

ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਬੀ.ਐਨ.ਐਸ.ਐਸ ਦੀ ਧਾਰਾ 163(ਪੁਰਾਣੀ  ਸੀਆਰਪੀਸੀ, 1973 ਦੀ ਧਾਰਾ 144ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਕ ਹੋਰ ਹੁਕਮ ਰਾਹੀਂ ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

ਇਕ ਹੋਰ ਹੁਕਮ ਰਾਹੀਂ ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ)ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ।

 

ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾਮੱਕੀਗਵਾਰਾਜਵਾਰਗੰਨਾਸਰੋਂਤੋਰੀਆਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾਮੱਕੀਗਵਾਰਾਜਵਾਰਗੰਨਾਸਰੋਂਤੋਰੀਆਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।


Comment As:

Comment (0)