Hindi
MLT Pics 13

ਡਾ. ਬਲਜੀਤ ਕੌਰ ਨੇ ਮਲੋਟ ਦੇ ਸ੍ਰੀ ਗੁਰੂ ਰਵੀਦਾਸ ਨਗਰ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲ

ਡਾ. ਬਲਜੀਤ ਕੌਰ ਨੇ ਮਲੋਟ ਦੇ ਸ੍ਰੀ ਗੁਰੂ ਰਵੀਦਾਸ ਨਗਰ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ

ਡਾ. ਬਲਜੀਤ ਕੌਰ ਨੇ ਮਲੋਟ ਦੇ ਸ੍ਰੀ ਗੁਰੂ ਰਵੀਦਾਸ ਨਗਰ ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ13 ਜੂਨ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸ੍ਰੀ ਗੁਰੂ ਰਵੀਦਾਸ ਨਗਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੱਟੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਗਈਆਂ।

ਸਾਂਝੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਮਲੋਟ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਧਰਮਸ਼ਾਲਾ ਦੇ ਬਣਨ ਨਾਲ ਮਲੋਟ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਹੋਰਨਾਂ ਵਰਗਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾਖਾਸਕਰ ਕੇ ਲੋੜਵੰਦ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂਪਰ ਇਹ ਧਰਮਸ਼ਾਲਾ ਲੋਕਾਂ ਲਈ ਮਦਦਗਾਰ ਸਿੱਧ ਹੋਵੇਗੀ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਮਲੋਟ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮਲੋਟ ਸੂਬੇ ਭਰ ਵਿੱਚੋਂ ਮਿਸਾਲ ਬਣ ਕੇ ਉੱਭਰ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘਰਾਮੂ ਆਰ.ਓ.ਐਡਵੋਕੇਟ ਅਮਨਗਗਨ ਔਲਖਜੋਨੀ ਗਰਗਲਵ ਬੱਤਰਾਬੰਟੀ ਪ੍ਰਧਾਨਲੱਖਨਐਡਵੋਕੇਟ ਸੰਨੀਸ਼ਿਵ ਦਿਆਲਸ਼ਾਮ ਲਾਲਪ੍ਰਧਾਨ ਪ੍ਰਵੀਨ ਕੁਮਾਰਅਰਸ਼ ਭੁੱਲਰਬੰਟੀ ਪ੍ਰਧਾਨਸੋਨੂ ਬਗੋਰੀਆ ਕੰਡਾਰੀਆ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Comment As:

Comment (0)