14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ
-ਉਕਤ ਦਿਨਾਂ ਵਿਚ ਜਿਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਹੋ ਰਹੀ ਹੈ ਖ਼ਤਮ, ਉਨ੍ਹਾਂ ਨੂੰ 24 ਜੂਨ ਤੱਕ ਨਹੀਂ ਲੱਗੇਗਾ ਕੋਈ ਵੀ ਜ਼ੁਰਮਾਨਾ
ਮੋਗਾ, 13 ਜੂਨ (2024) - ਰਿਜਨਲ ਟਰਾਂਸਪੋਰਟ ਅਫ਼ਸਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੰਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜ਼ੁਰਮਾਨਾਂ ਨਾ ਭਰਨਾ ਪਵੇ।
© 2022 Copyright. All Rights Reserved with Arth Parkash and Designed By Web Crayons Biz